‘ਦ ਖ਼ਾਲਸ ਬਿਊਰੋ : ਖਡੂਰ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨਵੀਰ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਰਾਜਨਵੀਰ ਸਿੰਘ ਗਿੱਲ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਰਾਜਨਵੀਰ ਸਿੰਘ ਗਿੱਲ ਨੇ ਕਾਂਗਰਸ ਪਾਰਟੀ ਤੋਂ ਟਿਕਟ ਮੰਗੀ ਸੀ ਪਰ ਨਾ ਹੋਣ ਕਾਰਨ ਉਨ੍ਹਾਂ ਨੇ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ। ਇਸੇ ਦੌਰਾਨ ਜਸਬੀਰ ਸਿੰਘ ਡਿੰਪਾ ਨੇ ਵੀ ਬਾਗੀ ਸੁਰ ਦਿਖਾਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਮਾਨਦਾਰ ਉਮੀਦਵਾਰਾਂ ਨੂੰ ਵੋਟ ਪਾਉਣੀ ਚਾਹੀਦਾ ਹੈ, ਚਾਹੇ ਉਹ ਕਿਸੇ ਵੀ ਪਾਰਟੀ ਦਾ ਹੋਵੇ।
ਡਿੰਪਾ ਅਤੇ ਗਿੱਲ ਮਾਝੇ ਵਿੱਚ ਕਾਂਗਰਸ ਪਾਰਟੀ ਦੇ ਥੰਮ ਮੰਨੇ ਜਾਂਦੇ ਸਨ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਹੋਰ ਅਕਾਲੀ ਲੀਡਰ ਵੀ ਮੋੌਜੂਦ ਸਨ।