Punjab

ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੀ ਨਾਅਰੇਬਾਜ਼ੀ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਸਦਨ ਵਿੱਚ ਹੰਗਾਮੇ ਦੇ ਆਸਾਰ ਬਣੇ ਰਹੇ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਹ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਬਾਈਕਾਟ ਦੀਆਂ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਧਾਨ ਸਭਾ ਅੰਦਰ ਵੀ ਉਨ੍ਹਾਂ ਨੇ ਲਗਭਗ 15 ਮਿੰਟ ਤੱਕ ਨਾਅਰੇਬਾਜ਼ੀ ਕੀਤੀ ਅਤੇ ਫਿਰ ਬਾਹਰ ਚਲੇ ਗਏ। ਇਸ ਤਰ੍ਹਾਂ ਤੀਜੇ ਦਿਨ ਵੀ ਵਿਰੋਧੀ ਧਿਰ ਨੇ ਸਰਕਾਰ ਖਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਅਤੇ ਮਾਹੌਲ ਤਣਾਅਪੂਰਨ ਬਣਾਈ ਰੱਖਿਆ।

ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5,686 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 3,262 ਭਰੀਆਂ: ਹਰਜੋਤ ਬੈਂਸ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ (ਕਾਲਾ ਢਿੱਲੋਂ) ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5,686 ਮਨਜ਼ੂਰਸ਼ੁਦਾ ਅਸਾਮੀਆਂ ਹਨ। ਇਸ ਵਿੱਚੋਂ 3,262 ਅਸਾਮੀਆਂ ਭਰੀਆਂ ਹੋਈਆਂ ਹਨ ਅਤੇ 2,424 ਅਸਾਮੀਆਂ ਖਾਲੀ ਹਨ। ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਖਾਲੀ ਅਸਾਮੀਆਂ ਨੂੰ ਲੋੜ ਅਨੁਸਾਰ ਭਰਿਆ ਜਾਵੇਗਾ। ਇਸ ਦੌਰਾਨ, ਵਿਧਾਇਕ ਕਾਲਾ ਢਿੱਲੋਂ ਨੇ ਗੈਸਟ ਫੈਕਲਟੀ ਨੂੰ ਪੱਕਾ ਕਰਨ ਦੀ ਮੰਗ ਕੀਤੀ ਅਤੇ ਵੈੱਲ ਵਿੱਚ ਪਹੁੰਚ ਕੇ ਬਰਨਾਲਾ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਉਂਦਿਆਂ ਸਦਨ ਤੋਂ ਬਾਹਰ ਚਲੇ ਗਏ।

ਪਿੰਡਾਂ ਨੂੰ ਜੋੜਨ ਵਾਲੇ ਕੱਚੇ ਰਾਹਾਂ ਉੱਤੇ ਕੁੱਲ 25 ਏਕੜ 7 ਮਰਲੇ ਜ਼ਮੀਨ ’ਤੇ ਨਾਜਾਇਜ਼ ਕਬਜ਼ੇ: ਤਰੁਨਪ੍ਰੀਤ ਸੌਂਦ

ਮੰਤਰੀ ਤਰੁਨਪ੍ਰੀਤ ਸੌਂਦ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪਿੰਡਾਂ ਨੂੰ ਜੋੜਨ ਵਾਲੇ ਕੱਚੇ ਰਾਹਾਂ ਉੱਪਰ ਕੁੱਲ 25 ਏਕੜ 7 ਮਰਲੇ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਹਨ। ਇਨ੍ਹਾਂ ਕਬਜ਼ਿਆਂ ਨੂੰ ਖਾਲੀ ਕਰਾਉਣ ਲਈ ਅਦਾਲਤੀ ਕੇਸ ਚੱਲ ਰਹੇ ਹਨ।

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਸਦਨ ਵਿੱਚ ਹੰਗਾਮੇ ਦੇ ਆਸਾਰ ਬਣੇ ਰਹੇ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਹ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਬਾਈਕਾਟ ਦੀਆਂ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5,686 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 3,262 ਭਰੀਆਂ: ਹਰਜੋਤ ਬੈਂਸ

 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ (ਕਾਲਾ ਢਿੱਲੋਂ) ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5,686 ਮਨਜ਼ੂਰਸ਼ੁਦਾ ਅਸਾਮੀਆਂ ਹਨ। ਇਸ ਵਿੱਚੋਂ 3,262 ਅਸਾਮੀਆਂ ਭਰੀਆਂ ਹੋਈਆਂ ਹਨ ਅਤੇ 2,424 ਅਸਾਮੀਆਂ ਖਾਲੀ ਹਨ। ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਖਾਲੀ ਅਸਾਮੀਆਂ ਨੂੰ ਲੋੜ ਅਨੁਸਾਰ ਭਰਿਆ ਜਾਵੇਗਾ। ਇਸ ਦੌਰਾਨ, ਵਿਧਾਇਕ ਕਾਲਾ ਢਿੱਲੋਂ ਨੇ ਗੈਸਟ ਫੈਕਲਟੀ ਨੂੰ ਪੱਕਾ ਕਰਨ ਦੀ ਮੰਗ ਕੀਤੀ ਅਤੇ ਵੈੱਲ ਵਿੱਚ ਪਹੁੰਚ ਕੇ ਬਰਨਾਲਾ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਉਂਦਿਆਂ ਸਦਨ ਤੋਂ ਬਾਹਰ ਚਲੇ ਗਏ।

ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪਿੰਡਾਂ ਨੂੰ ਜੋੜਨ ਵਾਲੇ ਕੱਚੇ ਰਾਹਾਂ ਉੱਪਰ ਕੁੱਲ 25 ਏਕੜ 7 ਮਰਲੇ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਹਨ। ਇਨ੍ਹਾਂ ਕਬਜ਼ਿਆਂ ਨੂੰ ਖਾਲੀ ਕਰਾਉਣ ਲਈ ਅਦਾਲਤੀ ਕੇਸ ਚੱਲ ਰਹੇ ਹਨ।

ਗੈਰ ਮਿਆਰੀ ਕੀਟਨਾਸ਼ਕਾਂ ‘ਤੇ ਪਿਛਲੇ ਤਿੰਨ ਸਾਲਾਂ ਵਿੱਚ 70 ਮਾਮਲਿਆਂ ਵਿੱਚ ਕਾਰਵਾਈ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਨਿਰਮਾਤਾ ਵੱਲੋਂ ਤਿਆਰ ਕੀਤੀ ਗਈ ਅਤੇ ਲਾਇਸੈਂਸੀ ਵਿਕਰੇਤਾ ਵੱਲੋਂ ਵੇਚੀ ਗਈ ਕੀਟਨਾਸ਼ਕ ਦਾ ਨਮੂਨਾ ਗੈਰ-ਮਿਆਰੀ ਪਾਏ ਜਾਣ ‘ਤੇ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਕੀਟਨਾਸ਼ਕਾਂ ਦੇ ਗੈਰ-ਮਿਆਰੀ ਪਾਏ ਜਾਣ ‘ਤੇ 70 ਮਾਮਲਿਆਂ ਵਿੱਚ ਨਿਰਮਾਤਾਵਾਂ ਅਤੇ ਵਿਕਰੇਤਾਵਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਕਈਆਂ ਦੇ ਲਾਇਸੈਂਸ ਵੀ ਰੱਦ ਕੀਤੇ ਗਏ ਹਨ।

ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਨੂੰ ਲੈ ਕੇ ਹੰਗਾਮਾ ਅਤੇ ਸਦਨ ਮੁਲਤਵੀ

ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਭਾਰੀ ਹੰਗਾਮਾ ਹੋ ਗਿਆ। ਸਿਫ਼ਰ ਕਾਲ ਦੌਰਾਨ ਉਨ੍ਹਾਂ ਕਿਹਾ ਕਿ ਉਹ ਕੁਝ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਗਏ ਸਨ, ਅਰਦਾਸ ਕੀਤੀ ਅਤੇ ਐਕਟ ਵਿੱਚ ਸੋਧ ਦਾ ਵਾਅਦਾ ਕੀਤਾ ਸੀ। ਉਨ੍ਹਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਕਿਹਾ ਸੀ ਸੰਗਤ ਗੁਰੂ ਤੋਂ ਉੱਪਰ ਹੈ। ਸਪੀਕਰ ਨੇ ਕਿਹਾ ਇਹ ਉਨ੍ਹਾਂ ਦੀ ਨਹੀਂ ਬਲਕਿ ਪੰਥ ਅਤੇ ਗੁਰੂ ਸਾਹਿਬ ਦੀ ਰਾਏ ਹੈ। ਗਨੀਵ ਕੌਰ ਨੇ ਕਿਹਾ ਸੰਗਤ ਉਹ ਹੈ ਜੋ ਪਰਮਾਤਮਾ ਦਾ ਨਾਮ ਲੈਂਦੀ ਅਤੇ ਗੁਰਬਾਣੀ ਦਾ ਜਾਪ ਕਰਦੀ ਹੈ, ਅਸੈਂਬਲੀ ਵਾਲੇ ਗੁਰੂ ਦੀ ਸੰਗਤ ਨਹੀਂ।

ਉਨ੍ਹਾਂ ਪੁੱਛਿਆ ਕਿ ਅਕਾਲ ਤਖ਼ਤ ਦੀ ਕਮੇਟੀ ਨਾਲ ਗੱਲਬਾਤ ਕਿਉਂ ਨਹੀਂ ਹੋਈ, ਗੁਪਤ ਸਲਾਹਕਾਰ ਕੌਣ ਹੈ ਅਤੇ ਸਰਕਾਰ ਗੁਰੂ ਦਾ ਸਾਹਮਣਾ ਕਰੇਗੀ ਜਾਂ ਨਹੀਂ।

ਸਪੀਕਰ ਨੇ ਉਨ੍ਹਾਂ ਨੂੰ ਧਾਰਮਿਕ ਗਿਆਨ ਠੀਕ ਕਰਨ ਲਈ ਕਿਹਾ ਅਤੇ ਆਖਿਆ ਕਿ ਕੋਈ ਅਕਾਲ ਤਖ਼ਤ ਨੂੰ ਚੁਣੌਤੀ ਨਹੀਂ ਦੇ ਸਕਦਾ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਾਦਲ ਪਰਿਵਾਰ ’ਤੇ ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦਾ ਦੋਸ਼ ਲਾਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਟਿੱਪਣੀ ਕੀਤੀ। ਸਪੀਕਰ ਨੇ ਪਿਛਲੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਹਾਲਾਤ ਐਸੇ ਹਨ ਕਿ ਸ਼੍ਰੋਮਣੀ ਕਮੇਟੀ ਮੈਂਬਰ ਸਕੂਟਰ ’ਤੇ ਵੀ ਨਹੀਂ ਬੈਠ ਸਕਦੇ।

ਵਿੱਤ ਮੰਤਰੀ ਹਰਪਾਲ ਚੀਮਾ ਦਾ ਸਪੱਸ਼ਟੀਕਰਨ

ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਰਵਉੱਚ ਹੈ ਅਤੇ ਸਰਕਾਰ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ’ ਵਿੱਚ ਤਬਦੀਲੀਆਂ ਕਰਨ ਦੇ ਮਾਮਲੇ ‘ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ।