India Punjab

ਕੈਪਟਨ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਂਡ ਦੀ ਡੈੱਡਲਾਈਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਦੇ ਘਰੇਲੂ ਕਲੇਸ਼ ਵਿੱਚ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਹਾਈਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਾਕੀ ਰਹਿੰਦੇ ਚੋਣ ਵਾਅਦੇ ਪੂਰੇ ਕਰਨ ਵਾਸਤੇ ਡੈਡਲਾਈਨ ਦਿੱਤੀ ਹੈ।ਉਨ੍ਹਾਂ ਦੱਸਿਆ ਕਿ 18 ਅਜਿਹੇ ਨੁਕਤੇ ਹਨ, ਜਿਨ੍ਹਾਂ ਬਾਰੇ ਅਮਰਿੰਦਰ ਸਿੰਘ ਨੂੰ ਪਾਰਟੀ ਨੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਚੋਣ ਵਾਅਦਿਆਂ ਵਿੱਚ 200 ਯੂਨਿਟ ਤਕ ਮੁਫ਼ਤ ਬਿਜਲੀ ਵੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਮਸਲਾ ਵੀ ਜੁਲਾਈ ਦੇ ਪਹਿਲੇ ਹਫਤੇ ਤੱਕ ਨਿਬੜਨ ਦੀ ਉਮੀਦ ਹੈ। ਸਿੱਧੂ ਬਾਰੇ ਉਹਨਾਂ ਕਿਹਾ ਕਿ ਹਾਈ ਕਮਾਂਡ ਨੇ ਉਹਨਾਂ ਦੀ ਇੰਟਰਵਿਊ ਮੰਗਵਾਈ ਹੈ ਤੇ ਵੇਖਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਪਾਰਟੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਰਾਵਤ ਨੇ ਕਿਹਾ ਕਿ ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਨੌਕਰੀ ਸਵੀਕਾਰ ਨਹੀਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਫਤਿਹ ਜੰਗ ਬਾਜਵਾ ਨੇ ਖੁਦ ਕਿਹਾ ਹੈ ਕਿ ਉਹਨਾਂ ਦਾ ਬੇਟਾ ਨੌਕਰੀ ਨਹੀਂ ਲਵੇਗਾ।