The Khalas Tv Blog Punjab ਕਾਂਗਰਸ ਸੰਸਦ ਮੈਂਬਰਾਂ ਨੂੰ ਵੀ ਉਤਾਰੇਗੀ ਚੋਣ ਮੈਦਾਨ ‘ਚ
Punjab

ਕਾਂਗਰਸ ਸੰਸਦ ਮੈਂਬਰਾਂ ਨੂੰ ਵੀ ਉਤਾਰੇਗੀ ਚੋਣ ਮੈਦਾਨ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਸਦ ਮੈਂਬਰਾਂ ਨੂੰ ਵੀ ਉਮੀਦਵਾਰ ਬਣਾ ਸਕਦੀ ਹੈ। ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਚੌਧਰੀ ਨੇ ਕਿਹਾ ਕਿ ਅਸੀਂ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਾਂ ਅਤੇ ਕਾਂਗਰਸ ਦੀ ਪਹਿਲੀ ਸੂਚੀ ਇਸੇ ਹਫਤੇ ਵਿੱਚ ਆਉਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਅਸੀਂ ਸਾਰੀਆਂ 117 ਸੀਟਾਂ ਬਾਰੇ ਚਰਚਾ ਕਰ ਰਹੇ ਹਾਂ ਅਤੇ ਫੈਸਲਾ ਜਲਦੀ ਹੀ ਲਵਾਂਗੇ।

Exit mobile version