India Punjab

ਕਾਂਗਰਸ ਨੇ ਜਿੱਤੀ ਮੰਡੀ ਲੋਕ ਸਭਾ ਸੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਲੋਕ ਸਭਾ ਸੀਟ ਕਾਂਗਰਸ ਨੇ ਜਿੱਤ ਲਈ ਹੈ ਤੇ ਤਿੰਨ ਵਿਧਾਨ ਸਭਾ ਸੀਟਾਂ ’ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਮੰਡੀ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਤਿਭਾ ਸਿੰਘ ਨੇ ਭਾਜਪਾ ਉਮੀਦਵਾਰ ਖੁਸ਼ਹਾਲ ਠਾਕੁਰ ਨੂੰ 8766 ਵੋਟਾਂ ਨਾਲ ਹਰਾ ਦਿੱਤਾ ਹੈ ਪਰ ਹਾਲੇ ਨਤੀਜੇ ਦਾ ਅਧਿਕਾਰਤ ਤੌਰ ’ਤੇ ਐਲਾਨ ਨਹੀਂ ਹੋਇਆ। ਇਸ ਜਿੱਤ ਨਾਲ ਜੈ ਰਾਮ ਠਾਕੁਰ ਸਰਕਾਰ ਦੀ ਚਿੰਤਾ ਵੱਧ ਗਈ ਹੈ।

ਹਿਮਾਚਲ ਵਿੱਚ ਤਿੰਨ ਵਿਧਾਨ ਸਭਾ ਅਤੇ ਇੱਕ ਲੋਕ ਸਭਾ ਸੀਟ ਤੋਂ BJP ਨੂੰ ਕਰਾਰੀ ਹਾਰ ਮਿਲੀ ਹੈ। ਤਿੰਨੇ ਸੀਟਾਂ ਉੱਤੇ ਕਾਂਗਰਸ ਪਾਰਟੀ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਕਾਂਗਰਸ ਨੂੰ 48 ਫੀਸਦ ਵੋਟਾਂ ਮਿਲੀਆਂ ਹਨ ਜਦਕਿ ਭਾਜਪਾ ਨੂੰ 28 ਫੀਸਦੀ ਵੋਟਾਂ ਨਾਲ ਸਬਰ ਕਰਨਾ ਪਿਆ ਹੈ।