Punjab

ਕਾਂਗਰਸ ਵਰਕਿੰਗ ਕਮੇਟੀ ਦਾ ਐਲਾਨ, ਪੰਜਾਬ ਤੋਂ ਸਾਬਕਾ CM ਚਰਨਜੀਤ ਚੰਨੀ ਦਾ ਨਾਂ ਵੀ ਸ਼ਾਮਲ…

Congress Working Committee announcement, name of former CM Charanjit Channi from Punjab also included...

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕਾਂਗਰਸ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ।ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦਾ ਗਠਨ ਕੀਤਾ ਹੈ। ਕਾਂਗਰਸ ਵਰਕਿੰਗ ਕਮੇਟੀ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਣੇ 39 ਨੇਤਾਵਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਵੱਡੀ ਗੱਲ ਇਹ ਹੈ ਕਿ ਪਹਿਲੀ ਵਾਰ ਸਚਿਨ ਪਾਇਲਟ, ਸ਼ਸ਼ੀ ਥਰੂਰ, ਆਨੰਦ ਸ਼ਰਮਾ, ਅਸ਼ੋਕ ਚਵਾਨ ਅਤੇ ਚਰਨਜੀਤ ਸਿੰਘ ਚੰਨੀ ਨੂੰ ਵੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

39 ਮੈਂਬਰਾਂ ਵਾਲੀ ਇਸ ਕਮੇਟੀ ਵਿੱਚ ਸੋਨੀਆ, ਰਾਹੁਲ, ਪ੍ਰਿਅੰਕਾ ਸ਼ਾਮਲ ਹਨ। ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਕਮੇਟੀ ਵਿੱਚ ਬਰਕਰਾਰ ਰੱਖਿਆ ਗਿਆ ਹੈ।

ਖਾਸ ਗੱਲ ਇਹ ਹੈ ਕਿ ਖੜਗੇ ਨੇ ਆਪਣੇ ਖਿਲਾਫ ਚੋਣ ਲੜ ਰਹੇ ਸ਼ਸ਼ੀ ਥਰੂਰ ਨੂੰ ਵੀ ਇਸ ਕਮੇਟੀ ‘ਚ ਜਗ੍ਹਾ ਦਿੱਤੀ ਹੈ। ਕਮੇਟੀ ਵਿੱਚ 39 ਮੈਂਬਰ, 14 ਸਥਾਈ ਮੈਂਬਰ, 14 ਇੰਚਾਰਜ ਅਤੇ 9 ਵਿਸ਼ੇਸ਼ ਸੱਦੇ ਵਾਲੇ ਮੈਂਬਰ ਹਨ।

ਮੁਕੁਲ ਵਾਸਨਿਕ ਤੋਂ ਇਲਾਵਾ ਜੀ-23 ਗਰੁੱਪ ਦੇ ਆਨੰਦ ਸ਼ਰਮਾ, ਸ਼ਸ਼ੀ ਥਰੂਰ ਅਤੇ ਮਨੀਸ਼ ਤਿਵਾਰੀ ਨੂੰ ਵੀ ਜਗ੍ਹਾ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਅਜੈ ਮਾਕਨ, ਅਸ਼ੋਕਰਾਓ ਚਵਾਨ, ਪ੍ਰਿਅੰਕਾ ਗਾਂਧੀ, ਕੁਮਾਰੀ ਸ਼ੈਲਜਾ, ਤਾਮਰਧਵਾਜ ਸਾਹੂ, ਅਭਿਸ਼ੇਕ ਮਨੂ ਸਿੰਘਵੀ, ਸਲਮਾਨ ਖੁਰਸ਼ੀਦ, ਜੈਰਾਮ ਰਮੇਸ਼, ਜਤਿੰਦਰ ਸਿੰਘ, ਰਣਦੀਪ ਸੁਰਜੇਵਾਲਾ, ਸਚਿਨ ਪਾਇਲਟ ਨੂੰ ਵੀ ਜਗ੍ਹਾ ਦਿੱਤੀ ਗਈ ਹੈ।