India Punjab

ਕਿਸਾਨਾਂ ਤੇ ਪੁਲਿਸ ‘ਚ ਬਣੀ ਸਹਿਮਤੀ, ਸ਼ੰਭੂ ਜਾਣ ਲਈ ਦਿੱਤਾ ਰਸਤਾ

ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅੱਜ ਅੰਬਾਲਾ ਦੀ ਦਾਣਾ ਮੰਡੀ ਵਿੱਚ ਇਕ ਪ੍ਰੋਗਰਾਮ ਰੱਖਿਆ ਸੀ। ਪਰ ਹਰਿਆਣਾ ਪ੍ਰਸਾਸ਼ਨ ਨੇ ਪੁਖਤਾ ਪ੍ਰਬੰਧ ਕਰਕੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਅਤੇ ਉਨ੍ਹਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਤੋਂ ਬਾਅਦ ਕਿਸਾਨ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਮੀਟਿੰਗ ਹੋਈ, ਜਿਸ ਵਿੱਚ ਕਿਸਾਨਾਂ ਨੂੰ ਅੰਬਾਲਾ ਦੀ ਦਾਣਾ ਮੰਡੀ ਵਿੱਚ ਨਹੀਂ ਜਾਣ ਦਿੱਤਾ ਗਿਆ ਪਰ ਹੁਣ ਕਿਸਾਨ ਸੰਭੂ ਬਾਰਡਰ ‘ਤੇ ਜਾਣਗੇ, ਪ੍ਰਸਾਸ਼ਨ ਇਸ ਗੱਲ ਲਈ ਸਹਿਮਤ ਹੋਇਆ ਹੈ ਕਿ ਉਹ ਕਿਸਾਨਾਂ ਨੂੰ ਉੱਥੋਂ ਤੱਕ ਜਾਣ ਲਈ ਰਸਤਾ ਦੇਵੇਗਾ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਸੰਭੂ ਬਾਰਡਰ ‘ਤੇ ਪਹੁੰਚ ਕੇ ਬੀਤੇ ਦਿਨ ਰਿਹਾਅ ਹੋਏ ਨਵਦੀਪ ਸਿੰਘ ਜਲਬੇੜਾ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਸੁਰਿੰਦਰ ਸਿੰਘ ਭੌਰ ਐਸ ਪੀ ਨੇ ਅੰਬਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਰੇ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਦਿੱਤਾ ਗਿਆ ਹੈ ਅਤੇ ਜੇਕਰ ਕੋਈ ਰਹਿ ਗਿਆ ਹੈ ਤਾਂ ਉਸ ਨੂੰ ਵੀ ਰਿਹਾਅ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਜੇਤੂ ਮਾਰਚ ਕੱਢਿਆ ਜਾਵੇਗਾ। ਦੱਸ ਦੇਈਏ ਕਿ ਜੇਤੂ ਮਾਰਚ ਤੋਂ ਬਾਅਦ ਕਿਸਾਨਾਂ ਵੱਲੋਂ ਬੀਤੇ ਦਿਨ ਰਿਹਾਅ ਹੋਏ ਨਵਦੀਪ ਸਿੰਘ ਜਲਬੇੜਾ ਦਾ ਸਨਮਾਨ ਕੀਤਾ ਜਾਵੇਗਾ। ਜੇਤੂ ਮਾਰਚ ਅੰਬਾਲਾ ਤੋਂ ਸ਼ੁਰੂ ਹੋ ਕੇ ਸੰਭੂ ਬੈਰੀਅਰ ਤੱਕ ਜੇਤੂ ਮਾਰਚ ਕੀਤਾ ਜਾਵੇਗਾ।

ਦੱਸ ਦੇਈਏ ਕਿ ਕਿਸਾਨ ਪਹਿਲਾਂ ਅੰਬਾਲਾ ਦੀ ਦਾਣਾ ਮੰਡੀ ਵਿੱਚ ਜਾਣਾ ਚਾਹੁੰਦੇ ਸਨ ਪਰ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਪੁਲਿਸ ਵੱਲੋਂ ਕਰੀਬ 5 ਕਿਲੋਮੀਟਰ ਦੀ ਦੂਰੀ ਤੇ ਹੀ ਰੋਕ ਲਿਆ ਸੀ।

ਇਹ ਵੀ ਪੜ੍ਹੋ –  ਬਸਪਾ ਦਾ ਪੰਜਾਬ ਸਰਕਾਰ ‘ਤੇ ਗੰਭੀਰ ਇਲਜ਼ਾਮ, ਰਾਜਪਾਲ ਨਾਲ ਮੁਲਾਕਾਤ ਕਰਕੇ ਚੁੱਕੇ ਇਹ ਮੁੱਦੇ