‘ਦ ਖ਼ਾਲਸ ਬਿਊਰੋ :- ਬਠਿੰਡਾ ਵਿਖੇ ਤਾਇਨਾਤ ਇੱਕ ਹੌਲਦਾਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਪੁਲਿਸ ਲਾਇਨ ਵਿੱਚ ਡਿਊਟੀ ਨਿਭਾਅ ਰਹੇ ਹੈੱਡ ਕਾਂਸਟਬੇਲ ਹਰਜਿੰਦਰ ਸਿੰਘ ਨੂੰ ਅਚਾਨਕ ਚੱਲੀ ਗੋਲੀ ਲੱਗਣ ਕਾਰਨ ਉਹ ਦਮ ਤੋੜ ਗਿਆ। ਗੰਭੀਰ ਹਾਲਤ ਵਿੱਚ ਉਸਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਰ ਕਰਾਰ ਦੇ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।