Punjab

ਵਿਧਾਨ ਸਭਾ ਚੋਣਾਂ ਮੌਕੇ 48 ਘੰਟੇ ਲਈ ਬੰਦ ਰਹਿਣਗੇ ਠੇਕੇ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ  ਪੰਜਾਬ ‘ਚ ਸ਼ਰਾਬ ਦੇ ਠੇਕੇ 48 ਘੰਟਿਆਂ ਬੰਦ ਰਹਿਣਗੇ। ਪੰਜਾਬ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾ ਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।  ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਸ ਦਿਨ ਵੀ ਠੇਕੇ ਬੰਦ  ਰਹਿਣਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਅਤੇ ਆਬਕਾਰੀ ਸਕੱਤਰ ਨੂੰ ਪੱਤਰ ਲਿਖ ਕੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ।ਇਸ ਦੌਰਾਨ ਚੋਣ ਕਮਿਸ਼ਨ ਦਾ ਇਹ ਹੁਕਮ ਪੰਜਾਬ ਨਾਲ ਲੱਗਦੇ ਸੂਬਿਆਂ ਦੀ ਸਰਹੱਦ ‘ਤੇ ਠੇਕੇ ਖੋਲ੍ਹਣ ‘ਤੇ ਵੀ ਲਾਗੂ ਹੋਵੇਗਾ। ਪੰਜਾਬ ਦੀ ਸਰਹੱਦ ਜੰਮੂ ਅਤੇ ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਲੱਗਦੀ ਹੈ। ਇੱਥੇ ਵੀ ਇਸ ਦੌਰਾਨ ਠੇਕੇ ਬੰਦ ਰੱਖੇ ਜਾਣਗੇ।