Punjab

“ਹੁਣ ਜਲਦੀ ਸੁਲਝੇਗਾ ਵਿਵਾਦਤ ਕਿਤਾਬਾਂ ਦਾ ਮਸਲਾ”

ਦ ਖ਼ਾਲਸ ਬਿਊਰੋ : ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਿਤ ਕਿਤਾਬ ਪੜਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 63ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। 

ਬਲਦੇਵ ਸਿੰਘ ਸਿਰਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅਤੇ ਕਈ ਹੋਰ ਆਗੂਆਂ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ ਕੀਤੀ ਗਈ।  ਉਨ੍ਹਾਂ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ  ਉਨ੍ਹਾਂ ਨੇ ਸਿੱਖਿਆ ਮੰਤਰੀ ਨੂੰ ਇਹ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ +2 ਦੇ ਵਿਦਿਆਰਥੀਆਂ ਨੂੰ  ਪੜ੍ਹਾਈਆਂ ਜਾ ਰਹੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਹਾਸ ਤਰੋੜ ਮਰੋੜ ਕੇ ਪੜ੍ਹਾਇਆ ਜਾ ਰਿਹਾ ਹੈ ਜਿਸ ਦਾ ਬੱਚਿਆਂ ਉਪਰ ਬੁਰਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਮੈਂ ਸਿੱਖਿਆ ਮੰਤਰੀ ਨੂੰ ਇਹ ਵੀ ਦੱਸਿਆ ਕਿ ਇਹ ਕਿਤਾਬਾਂ ਵੱਖ ਵੱਖ ਲੇਖਕਾਂ ਵੱਲੋਂ ਲਿਖੀਆਂ ਗਈਆਂ ਹਨ  ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ।

ਸਿਰਸਾ ਨੇ ਦੱਸਿਆ ਕਿ ਸਾਰਾ ਮਾਮਲਾ ਨੂੰ ਸੁਣ ਕੇ ਸਿੱਖਿਆ ਮੰਤਰੀ ਵੀ ਹੈਰਾਨ ਰਹਿ ਗਏ ਤੇ ਉਨ੍ਹਾਂ ਨੇ ਕਿਹਾ ਕਿ ਜੇ ਪੰਜਾਬ ਵਿੱਚ ਹੀ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਬਹੁਤ ਹੀ ਸੁਚੱਜੇ ਤਰੀਕੇ ਨਾਲ ਉਨ੍ਹਾਂ ਦੀ ਸਾਰੀ ਗੱਲਬਾਤ ਨੂੰ ਸੁਣਿਆ ਗਿਆ ਅਤੇ ਇਕ ਹਫਤੇ ਦੇ ਅੰਦਰ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ ਬਲਦੇਵ ਸਿੰਘ ਸਰਸਾ ਦੇ ਨਾਲ ਸਰਦਾਰ ਹਰਪਾਲ ਸਿੰਘ ਚੀਮਾ ਸਰਦਾਰ ਗੁਰਪ੍ਰੀਤ ਸਿੰਘ ਚਿੱਲਾ ਅਤੇ ਸੁਖਚੈਨ ਸਿੰਘ ਚਿੱਲਾ ਮੌਜੂਦ ਸਨ ।