India Punjab

CM ਮਾਨ ਦੇ ਦਾੜ੍ਹੀ ਵਾਲੇ ਬਿਆਨ ‘ਤੇ ਵਿਵਾਦ , ਭਾਜਪਾ ਆਗੂ ਨੇ ਚੁੱਕੇ ਸਵਾਲ ….

Controversy over CM Mann's bearded statement, BJP leader raised several important questions about Gheri Mann government

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿਚ ਦਾਹੜੇ ਵਾਲੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਮੁੱਖ ਮੰਤਰੀ ਦੇ ਦਿੱਤੇ ਗਏ ਇਸ ਬਿਆਨ ‘ਤੇ ਭਾਜਪਾ ਤੇ ਅਕਾਲੀ ਦਲ ਨੇ ਸਵਾਲ ਚੁੱਕੇ ਹਨ।

ਭਾਜਪਾ ਆਗੂ ਆਰ ਪੀ ਸਿੰਘ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਇਸ ਬਿਆਨ ਨੂੰ ਸ਼ਰਮਸ਼ਾਰ ਕਰਨ ਵਾਲਾ ਕਰਾਰ ਦਿੰਦਿਆਂ ਜਿਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਸ ਬਿਆਨ ਦਾ ਨੋਟਿਸ ਲੈ ਕੇ ਕਾਰਵਾਈ ਕਰਨ ਵਾਸਤੇ ਕਿਹਾ ਹੈ, ਉਥੇ ਹੀ ਵਲਟੋਹਾ ਨੇ ਭਗਵੰਤ ਮਾਨ ਨੂੰ ਇਸ ਬਿਆਨ ਲਈ ਮੁਆਫੀ ਮੰਗਣ ਵਾਸਤੇ ਕਿਹਾ ਹੈ।

ਭਾਜਪਾ ਆਗੂ ਆਰ ਪੀ ਸਿੰਘ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਜੀ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਦਾ ਇਹ ਸਭ ਤੋਂ ਸ਼ਰਮਨਾਕ ਦਿਨ ਸੀ ਜਦੋਂ ਇੱਕ ਮੁੱਖ ਮੰਤਰੀ ਨੇ ਕੇਸ ਅਤੇ ਦਾਹੜਾ ਸਾਹਿਬ ਦਾ ਮਜ਼ਾਕ ਉਡਾਇਆ। ਅਸੀਂ ਸਾਰੇ ਜਾਣਦੇ ਹਾਂ ਕਿ ਤੁਸੀਂ ਕੈਰੀਅਰ ਦੇ ਜੈਸਟਰ ਹੋ ਪਰ ਇਹ ਨਹੀਂ ਭੁੱਲਣਾ ਚਾਹੀਦਾ ਕਿ ਤੁਸੀਂ ਸਿੱਖ ਮਾਪਿਆਂ ਦੇ ਘਰ ਪੈਦਾ ਹੋਏ ਹੋ।

ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਤਾੜਦੇ ਹੋਏ ਕਿਹਾ ਕਿ ਅੱਜ ਤੁਸੀਂ ਉਨ੍ਹਾਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਹਰ ਕੋਈ ਜਾਣਦਾ ਹੈ ਕਿ ਤੁਸੀਂ ਮਜ਼ਬੂਰੀ ਵਿੱਚ ਪੱਗ ਬੰਨ੍ਹਦੇ ਹੋ ਅਤੇ ਤੁਹਾਡੀ ਦਾੜ੍ਹੀ ਅਤੇ ਵਾਲ ਨਹੀਂ ਹਨ ਪਰ ਤੁਸੀਂ ਦਾਹੜਾ ਸਾਹਿਬ ਦਾ ਮਜ਼ਾਕ ਉਡਾਉਣ ਦੀ ਹਿੰਮਤ ਕੀਤੀ ਹੈ। ਉਨਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੁਹਾਡੇ ਇਸ ਨਾ-ਮਾਫੀ ਕਾਰਜ ਦਾ ਨੋਟਿਸ ਲੈਣਗੇ।

ਦੱਸ ਦਾਈਏ ਕਿ ਬੀਤੇ ਦਿਨੀਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਰੋਧੀਆਂ ’ਤੇ ਤਿੱਖਾ ਹਮਲਾ ਬੋਲਿਆ। ਮਾਨ ਨੇ ਸੁਖਬੀਰ ਬਾਦਲ ਦੀ ਦਾੜ੍ਹੀ ’ਤੇ ਬੋਲਦਿਆਂ ਕਿਹਾ ਕਿ ਅਸੀਂ ਜਿਹੋ ਜਿਹੇ ਅੰਦਰੋਂ ਹਾਂ ਉਹ ਜਿਹੇ ਹੀ ਬਾਹਰੋਂ ਹਾਂ। ਉਨ੍ਹਾਂ ਕਿਹਾ ਕਿ ਮੈਂ ਜਦੋਂ ਵੀ ਗੁਰੂ ਘਰ ਜਾਂਦਾ ਤਾਂ ਉੱਥੇ ਪ੍ਰੋਟੋਕਾਲ ਨਹੀਂ ਵੇਖਦਾ, ਜੋ ਪਹਿਲਾਂ ਕਤਾਰ ’ਚ ਮੱਥਾ ਟੇਕਣ ਲਈ ਖੜ੍ਹਾ ਹੁੰਦਾ ਉਸਨੂੰ ਹੀ ਪਹਿਲ ਦਿੱਤੀ ਜਾਂਦੀ ਹੈ। ਪਰ ਜਦੋਂ  ਬਾਦਲ ਪਰਿਵਾਰ ਦਾ ਕੋਈ ਵੀ ਮੈਂਬਰ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਣ ਲਈ ਜਾਂਦਾ ਹੈ ਤਾਂ ਕੀਰਤਨੀਏ ਵੀ ਉੱਠ ਕੇ ਖੜ੍ਹੇ ਹੋ ਜਾਂਦੇ ਹਨ।

ਅੱਗੇ ਉਨ੍ਹਾਂ ਕਿਹਾ ਅਸੀਂ ਦੂਜੀਆਂ ਪਾਰਟੀਆਂ ਵਾਂਗ ਮੌਕੇ ਦੇਖ ਕੇ ਦਾੜ੍ਹੀ ਨਹੀਂ ਖੋਲ੍ਹਦੇ। ਅਸੀਂ ਤਾਂ ਜਿਹੋ ਜਿਹੇ ਦਿਲ ਤੋਂ ਹਾਂ ਉਹ ਜਿਹੇ ਹੀ ਜ਼ੁਬਾਨ ਤੋਂ ਹਾਂ। ਉਨ੍ਹਾਂ ਕਿਹਾ ਕਿ ਵਿਰੋਧੀ ਦੋਸ਼ ਲਗਾਉਂਦੇ ਹਨ ਕਿ ਭਗਵੰਤ ਮਾਨ ਧਾਰਮਿਕ ਮਸਲਿਆਂ ’ਚ ਦਖ਼ਲੰਅਦਾਜੀ ਕਰਦਾ ਹੈ ਪਰ ਜਦੋਂ ਮੈਂ ਕਹਿ ਰਿਹਾ ਹਾਂ ਕਿ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਫ਼ਰੀ ਹੋਣਾ ਚਾਹੀਦਾ ਹੈ, ਇਸ ’ਚ ਕੁਝ ਗਲਤ ਨਹੀਂ ਹੈ।