ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਸਟਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ’ਤੇ ਗੁਰਬ ਤੇਗ ਬਹਾਦਰ ਜੀ ਦਾ ਨਿਰਾਦਰ ਕਰਨ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਭਾਈ ਜੈਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਅਪਮਾਨ ਕੀਤਾ ਹੈ।
ਇੱਕ ਪੋਸਟ ਸਾਂਝੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਮੈਂ ਸਖ਼ਤ ਨਿਖੇਦੀ ਕਰਦਾ ਹਾਂ । ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਲਗਾਈ ਸਟੇਜ ਉੱਪਰ ਲੱਗੇ ਬੈਨਰ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ ਉੱਪਰ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਦੀਆ ਤਸਵੀਰਾਂ ਲਗਾਉਣੀਆਂ ਇੱਕ ਬੱਜਰ ਗੁਨਾਹ ਹੈ।
ਕਾਂਗਰਸ ਪਾਰਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ ) ਦੀਆਂ ਤਸਵੀਰਾਂ ਦੇ ਕੀਤੇ ਨਿਰਾਦਰ ਦੀ ਮੈਂ ਸਖ਼ਤ ਨਿਖੇਦੀ ਕਰਦਾ ਹਾਂ ।
ਕਾਂਗਰਸ ਪਾਰਟੀ ਵਲੋਂ ਚੋਣ ਪ੍ਰਚਾਰ ਲਈ ਲਗਾਈ ਸਟੇਜ ਉੱਪਰ ਲੱਗੇ ਬੈਨਰ ‘ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਬਾਬਾ ਜੀਵਨ ਸਿੰਘ ਜੀ ਦੀ ਤਸਵੀਰ ਤੋਂ… pic.twitter.com/meFMfwQqmw— Sukhbir Singh Badal (@officeofssbadal) November 6, 2025
ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਤੇ ਹੁਣ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਨਿਰਾਦਰ ਕੀਤਾ ਹੈ । ਇਸ ਕਰਕੇ ਸਿੱਖ ਮਨਾਂ ਨੂੰ ਵੱਡੀ ਠੇਸ ਪਹੁੰਚੀ ਹੈ , ਕਾਂਗਰਸ ਪਾਰਟੀ ਇਸ ਗੁਨਾਹ ਲਈ ਸਮੁੱਚੇ ਸਿੱਖ ਪੰਥ ਤੋਂ ਮੁਆਫ਼ੀ ਮੰਗੇ ।

