India Punjab

ਫਿਲਮ ਗਦਰ -2 ‘ਤੇ ਵਿਵਾਦ , ਡਾਇਰੈਕਟਰ ਨੇ ਮੰਗੀ ਮੁਆਫ਼ੀ , ਕਿਹਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਨਹੀਂ ਸੀ ਮਨਸ਼ਾ

Controversy over the film Gadar-2, the director apologized, said it was not the intention to hurt religious sentiments.

ਗੁਰਦਾਸਪੁਰ ਲੋਕ ਸਭਾ ਸੀਟ (Gurdaspur MP) ਤੋਂ ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰ ਸੰਨੀ ਦਿਓਲ ਦੀ ਫ਼ਿਲਮ ਗ਼ਦਰ 2 ਇੱਕ ਰੋਮਾਂਟਿਕ ਸੀਨ ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਫ਼ਿਲਮ ਗਦਰ-2 ਵਿਵਾਦਾਂ ‘ਚ ਘਿਰ ਗਈ ਸੀ। ਜਿਸ ਤੋਂ ਬਾਅਦ ਫ਼ਿਲਮ ਦੇ ਨਿਰਮਾਤਾ ਅਨਿਲ ਸ਼ਰਮਾ ਨੇ ਇਸ ਮਾਮਲੇ ਨੂੰ ਲੈ ਕੇ ਮੁਆਫ਼ੀ ਮੰਗੀ ਹੈ।

ਉਨ੍ਹਾਂ ਨੇ ਕਿਹਾ ਕਿ ‘ਜੇ ਅਨਜਾਣੇ ‘ਚ ਕਿਸੇ ਨੂੰ ਠੇਸ ਪਹੁੰਚੀ, ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ‘ਫ਼ਿਲਮ ‘ਚ ਧਾਰਮਿਕ ਭਾਵਨਾਵਾਂ ਦਾ ਖ਼ਿਆਲ’ ਰੱਖਿਆ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਨਹੀਂ ਸੀ ਮਨਸ਼ਾ ।

ਦਰਅਸਲ, ਗਦਰ-2 ਦੇ ਇੱਕ ਸੀਨ ‘ਤੇ ਐਸਜੀਪੀਸੀ ਨੂੰ ਇਤਰਾਜ਼ ਹੈ। ਫ਼ਿਲਮ ਦਾ ਇਹ ਸੀਨ ਇੱਕ ਗੁਰਦੁਆਰੇ ਵਿੱਚ ਸ਼ੂਟ ਕੀਤਾ ਗਿਆ ਸੀ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਜਥਾ ਗਤਕਾ ਵੀ ਕਰਦਾ ਨਜ਼ਰ ਆ ਰਿਹਾ ਹੈ। ਫ਼ਿਲਹਾਲ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫ਼ਿਲਮ ਦੇ ਇੱਕ ਸੀਨ ‘ਤੇ ਇਤਰਾਜ਼ ਜਤਾਇਆ ਹੈ। SGPC ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਸੀ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਸੀ ਕਿ ਸਿੱਖ ਹੋਣ ਦੇ ਨਾਤੇ ਸੰਨੀ ਦਿਓਲ ਗੁਰਦੁਆਰੇ ਦੀ ਹਦੂਦ ਅੰਦਰ ਅਜਿਹਾ ਸੀਨ ਫ਼ਿਲਮਾਂ ਰਿਹਾ ਹੈ। ਦੋਵੇਂ ਅਜਿਹੀ ਮੁਦਰਾ ਵਿੱਚ ਹਨ, ਜੋ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਵਿੱਚ ਨਿੰਦਣਯੋਗ ਹੈ ਅਤੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰਦੁਆਰੇ ਦੀ ਮਰਿਆਦਾ ਹੈ ਅਤੇ ਇੱਥੇ ਅਜਿਹੇ ਸੀਨ ਨਹੀਂ ਸ਼ੂਟ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦੀ ਵੀਡੀਓ ਇਸ ਤਰੀਕੇ ਵਾਇਰਲ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।