India Punjab Religion

ਪਟਨਾ ਮਾਲ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੁੱਤ ਨੂੰ ਲੈ ਕੇ ਵਿਵਾਦ , ਸਿੱਖਾਂ ‘ਚ ਭਾਰੀ ਰੋਸ , ਸਰਕਾਰ ਤੋਂ ਤੁਰੰਤ ਕਾਰਵਾਈ ਦੀ ਕੀਤੀ ਮੰਗ

Controversy over the statue of Sri Guru Gobind Singh Ji in Patna Mall, huge protest among Sikhs, immediate action demanded from the government

ਬਿਹਾਰ ਦੀ ਰਾਜਧਾਨੀ ਪਟਨਾ ਦੇ ਲੋਧੀਪੁਰ ਸਥਿਤ ਇੱਕ ਮਾਲ ਦੇ ਵੈਕਸ ਮਿਊਜ਼ੀਅਮ ‘ਚ ਸਿੱਖ ਪੰਥ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਮੋਮ ਦਾ ਬੁੱਤ ਲਗਾਉਣ ਦੇ ਤਿੱਖੇ ਵਿਰੋਧ ਤੋਂ ਬਾਅਦ ਇਹ ਬੁੱਤ ਹਟਾ ਦਿੱਤਾ ਗਿਆ ਹੈ।

ਇਸ ਦਾ ਸਿੱਖ ਸੰਗਠਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਸੀ। ਰੋਸ ਪ੍ਰਦਰਸ਼ਨਾਂ ਤੋਂ ਬਾਅਦ ਇਸ ਨੂੰ ਮਾਲ ਤੋਂ ਹਟਾ ਦਿੱਤਾ ਗਿਆ। ਮਾਲ ਵਿਚ ਬਣੇ ਦਸਮੇਸ਼ ਗੁਰੂ ਜੀ ਦਾ ਮੋਮ ਦਾ ਬੁੱਤ ਸੋਸ਼ਲ ਮੀਡੀਆ ਰਾਹੀਂ ਚਰਚਾ ਵਿੱਚ ਆਉਣ ਤੋਂ ਬਾਅਦ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਇੱਕ ਵਫ਼ਦ ਭੇਜਿਆ ਹੈ।

ਕਮੇਟੀ ਦੇ ਵਾਈਸ ਚੇਅਰਮੈਨ ਨੇ ਮਾਲ ਵਿੱਚ ਸੱਚਾਈ ਦੀ ਜਾਂਚ ਕੀਤੀ ਅਤੇ ਪੂਰੇ ਘਟਨਾਕ੍ਰਮ ਬਾਰੇ ਮਾਲ ਦੇ ਮੈਨੇਜਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਸਮਝਾਇਆ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ ਅਤੇ ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਸਿੱਖ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਿੱਖ ਧਰਮ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਸਾਰਾ ਕੰਮ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ।
ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਇਹ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਮਰਿਆਦਾ ਵਿਰੁੱਧ ਕੰਮ ਕਰਨ ਵਾਲਿਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਬੁੱਤ ਹਟਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਨੂੰ ਪ੍ਰਮਾਤਮਾ ਦੇ ਨਿਰਾਕਾਰ ਰੂਪ ਬਾਰੇ ਦੱਸਦੇ ਹਨ। ਇਸੇ ਕਰ ਕੇ ਸਿੱਖ ਪਰੰਪਰਾ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਿੰਮੇਵਾਰ ਸਿੱਖ ਕੌਮ ਤੋਂ ਮੁਆਫ਼ੀ ਮੰਗਣ। ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਜਲਦ ਤੋਂ ਜਲਦ ਕਾਰਵਾਈ ਕਰਨੀ ਚਾਹੀਦੀ ਹੈ।

ਪਟਨਾ ਵਿੱਚ ਜਿਸ ਮਾਲ ਵਿੱਚ ਗੁਰੂ ਸਾਹਿਬ ਦੀ ਮੂਰਤੀ ਲਗਾਉਣ ਦਾ ਵਿਰੋਧ ਹੋ ਰਿਹਾ ਹੈ, ਉਹ ਕਾਰੋਬਾਰੀ ਗੌਤਮ ਅਡਾਨੀ ਦਾ ਹੈ। ਪਟਨਾ ਵਿੱਚ ਅੰਬੂਜਾ ਨਾਮ ਦੀ ਅੰਦਾਨੀ ਦੀ ਕੰਪਨੀ ਨੇ ਸ਼ਾਪਿੰਗ ਮਾਲ ਬਣਾਏ ਹਨ। ਜਿਸ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਸਥਾਪਿਤ ਕੀਤਾ ਗਿਆ ਸੀ।