Punjab

ਪੰਜਾਬ ਦੇ ਕਾਨਵੈਂਟ ਸਕੂਲ ਰਹੇ ਬੰਦ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ :- ਤਰਨਤਾਰਨ ਦੇ ਪੱਟੀ ਖੇਤਰ ਵਿੱਚ ਬੀਤੇ ਦਿਨੀਂ ਕੈਥੋਲਿਕ ਚਰਚ ਉੱਤੇ ਹੋਏ ਹਮਲੇ ਦੇ ਵਿਰੋਧ ਵਿੱਚ ਕਾਨਵੈਂਟ ਸਕੂਲਾਂ ਨੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਅੱਜ ਛੁੱਟੀ ਕੀਤੀ ਗਈ। ਹਾਲਾਂਕਿ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਦਿੱਤੇ ਹੋਏ ਹਨ।

ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸਥਿਤ ਕਾਨਵੈਂਟ ਸਕੂਲਾਂ ਦੇ ਪ੍ਰਬੰਧਕਾਂ ਨੇ 1 ਸਤੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਛੁੱਟੀ ਦੇ ਚੱਲਦਿਆਂ ਟਾਲ ਦਿੱਤਾ। ਕਾਨਵੈਂਟ ਸਕੂਲਾਂ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਤਰਨਤਾਰਨ ਸਥਿਤ ਕੈਥੋਲਿਕ ਚਰਚ ਉੱਤੇ ਹੋਏ ਹਮਲੇ ਤੋਂ ਬਾਅਦ ਪੂਰੇ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨਕਾਬਪੋਸ਼ ਨੌਜਵਾਨਾਂ ਨੇ ਚਰਚ ਵਿੱਚ ਪ੍ਰਵੇਸ਼ ਕੀਤਾ ਅਤੇ ਚੌਂਕੀਦਾਰ ਦੇ ਸਿਰ ਉੱਤੇ ਪਿਸਤੌਲ ਤਾਣ ਕੇ ਚਰਚ ਵਿੱਚ ਭੰਨਤੋੜ ਕੀਤੀ ਅਤੇ ਵਾਹਨਾਂ ਨੂੰ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ।