‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਲਗਾਤਾਰ ਪੈਰ ਪਸਾਰ ਰਿਹਾ ਹੈ ਅਤੇ ਹੁਣ ਹਾਈ ਕੋਰਟ ਦੇ ਤਿੰਨ ਜੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ 50 ਫ਼ੀਸਦ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਦੀ ਖਬਰ ਆਈ ਸੀ। ਦੇਸ਼ ਦੇ ਅਗਲੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਵੀ ਇਸ ਲਾਗ ਦੀ ਲਪੇਟ ਵਿੱਚ ਆ ਗਏ ਹਨ। ਜ਼ਿਕਰਯੋਗ ਹੈ ਕਿ ਹਰੇਕ ਇਲਾਕੇ ‘ਚ ਕੋਰੋਨਾ ਦੀ ਲਾਗ ਤੋਂ ਪੀੜਿਤ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੁੰਦਾ ਜਾ ਰਿਹਾ ਹੈ।
ਕੇਂਦਰ ਤੇ ਸੂਬਾ ਸਰਕਾਰਾਂ ਆਪਣੇ ਹਿਸਾਬ ਨਾਲ ਕਦਮ ਚੁੱਕ ਰਹੀਆਂ ਹਨ। ਇਸ ਦੇ ਬਾਵਜੂਦ ਕੋਰੋਨਾ ਪੀੜਤ ਮਰੀਜ਼ ਮਿਲਣ ਲੱਗੇ ਹਨ। ਜ਼ਿਕਰਯੋਗ ਹੈ ਕਿ ਸੁਸ਼ੀਲ ਚੰਦਰਾ ਨੇ 13 ਅਪ੍ਰੈਲ ਨੂੰ ਕਾਰਜਭਾਰ ਸਾਂਭਣਾ ਸੀ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਰਜਿਸਟਰਾਰ ਜਨਰਲ ਨੇ ਨਹੀਂ ਕੀਤੀ ਹੈ। ਬਾਰ ਐਸੋਸੀਏਸ਼ਨ ਨੇ ਵੀ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਆਪਣੇ ਦਫ਼ਤਰ ਨੂੰ 20 ਅਪ੍ਰੈਲ ਤਕ ਬੰਦ ਕਰ ਦਿੱਤਾ ਹੈ।