The Khalas Tv Blog Punjab ਪੰਜਾਬ ‘ਚ 7 ਦਿਨਾਂ ਅੰਦਰ ਕੋਰੋਨਾ ਦੇ ਕੇਸ ਡਬਲ ਹੋਏ, 2 ਜ਼ਿਲ੍ਹਿਆਂ ‘ਚ ਸਭ ਤੋਂ ਵੱਧ ਮਰੀਜ਼
Punjab

ਪੰਜਾਬ ‘ਚ 7 ਦਿਨਾਂ ਅੰਦਰ ਕੋਰੋਨਾ ਦੇ ਕੇਸ ਡਬਲ ਹੋਏ, 2 ਜ਼ਿਲ੍ਹਿਆਂ ‘ਚ ਸਭ ਤੋਂ ਵੱਧ ਮਰੀਜ਼

ਪੰਜਾਬ ਵਿੱਚ ਕੋਰੋਨਾ ਦੀ ਰਫ਼ਤਾਰ ਇਕ ਵਾਰ ਮੁੜ ਤੋਂ ਤੇਜ਼ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 459 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,967 ਤੱਕ ਪਹੁੰਚ ਗਈ ਹੈ। ਇਸ ਸਮੇਂ ਦੌਰਾਨ, ਮੋਹਾਲੀ, ਪਟਿਆਲਾ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਪਾਜ਼ੀਟਿਵਿਟੀ ਦਰ ਦਰਜ ਕੀਤੀ ਗਈ ਹੈ। । ਪਿਛਲੇ 6 ਦਿਨਾਂ ਅੰਦਰ ਸੂਬੇ ਵਿੱਚ ਕੋਵਿਡ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। 13 ਜੁਲਾਈ ਨੂੰ 24 ਘੰਟਿਆਂ ਅੰਦਰ 261 ਕੇਸ ਸਾਹਮਣੇ ਆਏ ਸਨ ਜਦਕਿ 19 ਜੁਲਾਈ ਨੂੰ ਇਹ ਵੱਧ ਕੇ 356 ਪਹੁੰਚ ਗਏ। ਪੰਜਾਬ ਵਿੱਚ ਕੋਰੋਨਾ ਦੀ ਪੋਜ਼ੀਟਿਵ ਰੇਟ 3.02 ਫੀਸਦ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਰੋਜ਼ਾਨਾ ਮੌ ਤਾਂ ਦੇ ਨਾਲ ਆਕਸੀਜ਼ਨ ‘ਤੇ ਜਾਣ ਵਾਲੇ ਮਰੀਜ਼ਾਂ ਦੀ ਗਿਤਣੀ ਵਿੱਚ ਵੀ ਤੇਜ਼ੀ ਵੇਖੀ ਜਾ ਰਹੀ ਹੈ।

ਪੰਜਾਬ ਦੀ ਪਾਜ਼ੀਟਿਵਿਟੀ ਦਰ 3.72% ਰਹੀ। ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 133 ਮਾਮਲੇ ਮੁਹਾਲੀ ਵਿੱਚ ਸਾਹਮਣੇ ਆਏ ਹਨ। ਇੱਥੇ ਪਾਜ਼ੀਟਿਵਿਟੀ ਦਰ 17.57% ਸੀ। ਜਲੰਧਰ ‘ਚ 59, ਲੁਧਿਆਣਾ ‘ਚ 54 ਮਾਮਲੇ ਸਾਹਮਣੇ ਆਏ ਹਨ। ਪਟਿਆਲਾ ਵਿੱਚ 10.39% ਦੀ ਪਾਜ਼ੀਟਿਵਿਟੀ ਦਰ ਦੇ ਨਾਲ 43 ਕੇਸ ਪਾਏ ਗਏ। ਬਠਿੰਡਾ ਵਿੱਚ 29 ਕੇਸ ਪਾਏ ਗਏ ਪਰ ਪਾਜ਼ੀਟਿਵਿਟੀ ਦਰ 7.69% ਸੀ। ਪੰਜਾਬ ਵਿੱਚ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਐਕਟਿਵ ਕੇਸ ਹਨ। ਇਸ ਸਮੇਂ ਮੁਹਾਲੀ ਵਿੱਚ ਸਭ ਤੋਂ ਵੱਧ 521 ਐਕਟਿਵ ਕੇਸ ਹਨ। ਲੁਧਿਆਣਾ 268 ਐਕਟਿਵ ਕੇਸਾਂ ਨਾਲ ਦੂਜੇ ਨੰਬਰ ‘ਤੇ, ਜਲੰਧਰ 254 ਐਕਟਿਵ ਕੇਸਾਂ ਨਾਲ ਤੀਜੇ ਨੰਬਰ ‘ਤੇ, ਬਠਿੰਡਾ 190 ਨਾਲ ਚੌਥੇ ਅਤੇ ਪਟਿਆਲਾ 159 ਐਕਟਿਵ ਕੇਸਾਂ ਨਾਲ ਪੰਜਵੇਂ ਨੰਬਰ ‘ਤੇ ਹੈ।

ਬੀਤੇ ਦਿਨ ਲਾਲੜੂ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਦੇ 21 ਵਿਦਿਆਰਥੀ ਕੋਵਿਡ-19 ਪਾਜ਼ੀਟਿਵ ਪਾਏ ਗਏ। ਜਿਸ ਤੋਂ ਬਾਅਦ ਸਕੂਲ ਦੀਆਂ ਕਲਾਸਾਂ ਨੂੰ ਦਸ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਜਦਕਿ ਸਕੂਲ ਸਟਾਫ ਤੇ ਸਾਰੇ ਵਿਦਿਆਰਥੀਆਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ।  ਦੱਸ ਦੇਈਏ ਕਿ ਮੰਗਲਵਾਰ ਨੂੰ ਪੰਜ ਦਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਤਾਂ ਸਿਹਤ ਅਧਿਕਾਰੀਆਂ ਵੱਲੋਂ ਲਏ ਹੋਰ ਸੈਂਪਲ ਵਿੱਚ 16 ਹੋਰ ਵਿਦਿਆਰਥੀ ਕੋਰੋਨਾ ਪਾਜ਼ਿਟਿਵ ਪਾਏ ਗਏ।

ਵਿਦਿਆਰਥੀਆਂ ਦੀ ਕੋਵਿਡ-19 ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਕਲਾਸਾਂ ਬੰਦ ਕਰ ਦਿੱਤੀਆਂ ਗਈਆਂ। ਸਿਵਲ ਸਰਜਨ ਡਾ: ਆਦਰਸ਼ਪਾਲ ਕੌਰ ਨੇ ਦੱਸਿਆ ਕਿ ਇਹਤਿਆਤ ਵਜੋਂ ਸਕੂਲ ਪ੍ਰਬੰਧਕਾਂ ਨੂੰ ਅਗਲੇ ਦਸ ਦਿਨਾਂ ਲਈ ਕਲਾਸਾਂ ਬੰਦ ਕਰਨ ਲਈ ਕਿਹਾ ਗਿਆ ਹੈ।

Exit mobile version