‘ਦ ਖ਼ਾਲਸ ਬਿਊਰੋ :- ਕੈਨੇਡਾ ਵਿੱਚ ਕੋਰੋਨਾ ਦੀ ਵੱਧਦੀ ਗਿਣਤੀ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚਿੰਤਾ ਜ਼ਾਹਿਰ ਕਰਦਿਆਂ ਲੋਕਾਂ ਨੂੰ ਘਰ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ, ਜਿਨ੍ਹਾਂ ਵਿੱਚ ਬਜ਼ੂਰਗ ਵੀ ਸ਼ਾਮਿਲ ਹਨ।
ਟਰੂਡੋ ਨੇ ਕੈਨੇਡੀਅਨ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਜਿਨ੍ਹਾਂ ਹੋ ਸਕਣ ਆਪਣੇ ਘਰਾਂ ‘ਚ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਕਾਰੋਬਾਰ ਜਗਤ ਨੂੰ ਇੱਕ ਵਾਰ ਫਿਰ ਤੋਂ ਦਫ਼ਤਰਾਂ ਦੀ ਬਜਾਏ ਮੁਲਾਜ਼ਮਾਂ ਨੂੰ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਹੈ। ਟਰੂਡੋ ਨੇ ਲੋਕਾਂ ਨੂੰ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਦੀ ਯਾਤਰਾਂ ਨੂੰ ਘੱਟ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਬਹੁਤ ਹੀ ਜ਼ਰੂਰੀ ਹੋਣ ‘ਤੇ ਹੀ ਯਾਤਰਾ ਕਰਨ ਦੀ ਬੇਨਤੀ ਕੀਤੀ ਹੈ। ਟਰੂਡੋ ਨੇ ਲੋਕਾਂ ਨੂੰ ਕੋਵਿਡ-19 ਦੀ ਐਪ ਨੂੰ ਡਾਊਨਲੋਡ ਕਰਨ ਦੀ ਹਿਦਾਇਤ ਵੀ ਦਿੱਤੀ ਹੈ।