International

ਕੋਰੋਨਾ ਮਹਾਂਮਾਰੀ ਲੰਮੇ ਸਮੇਂ ਤੱਕ ਰਹੇਗੀ: WHO

‘ਦ ਖ਼ਾਲਸ ਬਿਊਰੋ:- ਵਿਸ਼ਵ ਸਿਹਤ ਸੰਗਠਨ ਦੀ ਐਮਰਜੈਂਸੀ ਕਮੇਟੀ ਦੀ ਬੈਠਕ ਤੋਂ ਬਾਅਦ ਕੋਰੋਨਾ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ ਕੀਤੇ ਜਾਣ ਦੇ ਛੇ ਮਹੀਨਿਆਂ ਬਾਅਦ, ਸੰਗਠਨ ਦੇ ਮੁਖੀ ਟੇਡਰਾਸ ਐਡਹਾਨਮ ਗੀਬ੍ਰਿਏਸੁਸ ਨੇ ਕਿਹਾ ਹੈ ਕਿ ਕੋਰੋਨਾ ਮਹਾਂਮਾਰੀ ਲੰਬੇ ਸਮੇਂ ਤੱਕ ਰਹਿਣ ਵਾਲੀ ਹੈ। ਵਿਸ਼ਵ ਸਿਹਤ ਸੰਗਠਨ ਨੇ 30 ਜਨਵਰੀ, 2020 ਨੂੰ ਕੋਰੋਨਾਵਾਇਰਸ ਨੂੰ ਵਿਸ਼ਵਵਿਆਪੀ ਮਹਾਂਮਾਰੀ ਘੋਸ਼ਿਤ ਕੀਤਾ ਸੀ। ਕਮੇਟੀ ਦਾ ਮੰਨਣਾ ਹੈ ਕਿ ਇਸ ਵਾਇਰਸ ਦੇ ਕਾਰਨ, ਵਿਸ਼ਵਵਿਆਪੀ ਮਹਾਂਮਾਰੀ ਦੀ ਸਥਿਤੀ ਅਜੇ ਵੀ ਕਾਇਮ ਹੈ।

WHO ਮੁਖੀ ਨੇ ਕਿਹਾ ਕਿ ਜਿਹੜੇ ਦੇਸ਼ ਮਹਿਸੂਸ ਕਰਦੇ ਸਨ ਕਿ ਉਨ੍ਹਾਂ ਦੇ ਦੇਸ਼ ਵਿੱਚੋਂ ਕੋਰੋਨਾ ਦਾ ਬੁਰਾ ਦੌਰ ਆ ਕੇ ਖ਼ਤਮ ਹੋ ਗਿਆ ਹੈ, ਉਨ੍ਹਾਂ ਦੇਸ਼ਾਂ ਵਿੱਚ ਹੀ ਹੁਣ ਕੋਰੋਨਾ ਦੀ ਲਾਗ ਦੇ ਜ਼ਿਆਦਾ ਮਾਮਲੇ ਹਨ। ਜਿਨ੍ਹਾਂ ਦੇਸ਼ਾਂ ਵਿੱਚ ਸ਼ੁਰੂਆਤੀ ਹਫ਼ਤੇ ਵਿੱਚ ਸੰਕਰਮਣ ਦੇ ਘੱਟ ਮਾਮਲੇ ਸਾਹਮਣੇ ਆਏ ਸਨ, ਉੱਥੇ ਹੁਣ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।  ਕੋਰੋਨਾਵਾਇਰਸ ਦੀ ਸਥਿਤੀ ਦਾ ਮੁੜ ਜਾਇਜ਼ਾ ਲੈਣ ਲਈ ਤਿੰਨ ਮਹੀਨਿਆਂ ਬਾਅਦ WHO ਵੱਲੋਂ ਫਿਰ ਬੈਠਕ ਬੁਲਾਈ ਜਾਵੇਗੀ।