‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ 18 ਸਾਲ ਤੋਂ 45 ਸਾਲ ਦੀ ਉਮਰ ਵਾਲੇ ਲੋਕਾਂ ਦਾ 14 ਮਈ ਤੋਂ ਕਰੋਨਾ ਟੀਕਾਕਰਣ ਸ਼ੁਰੂ ਹੋ ਜਾਵੇਗਾ। ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ 33 ਹਜ਼ਾਰ ਵੈਕਸੀਨ ਦੀ ਡੋਜ਼ ਭੇਜੀ ਹੈ। ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਕੋਵਿਨ ਐਪ ‘ਤੇ ਆਪਣੇ-ਆਪ ਨੂੰ ਪਹਿਲਾਂ ਰਸਿਸਟਰ ਕਰਵਾਉਣਾ ਹੋਵੇਗਾ।
ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਰੋਨਾ ਵੈਕਸੀਨੇਸ਼ਨ ਲਈ ਸ਼ਹਿਰ ਦੇ ਸਰਕਾਰੀ ਸਕੂਲ ਅਤੇ ਕਾਲਜਾਂ ਵਿੱਚ ਵੈਕਸੀਨੇਸ਼ਨ ਸੈਂਟਰ ਬਣਾਏ ਜਾਣਗੇ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਕਰੋਨਾ ਵੈਕਸੀਨ ਲੱਗ ਸਕੇ। ਯੂ.ਟੀ. ਦੇ ਸਲਾਹਕਾਰ ਮਨੋਜ ਪਰੀਦਾ ਨੇ ਕਿਹਾ ਕਿ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਪੜਾਅਵਾਰ ਟੀਕਾਕਰਣ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।