‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾਂ ਸਮੇਤ ਜਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਮੈਂ ਦੋਵੇਂ ਪਾਰਟੀਆਂ ਦੇ ਵਿਧਾਇਕਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
28 ਅਗਸਤ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਇਜਲਾਸ ਬੁਲਾਇਆ ਗਿਆ ਹੈ। ਇਸ ਕਰਕੇ ਸਾਰੇ ਵਿਧਾਇਕਾਂ ਵੱਲੋਂ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ। ਪਰ ਜਿਆਦਾਤਰ ਵਿਧਾਇਕਾਂ ਦੀਆਂ ਰਿਪੋਰਟਾਂ ਪਾਜ਼ੀਟਿਵ ਹੀ ਆ ਰਹੀਆਂ ਹਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸਮੇਤ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ SP ਸਤਨਾਮ ਸਿੰਘ ਸਮੇਤ ਕੁੱਲ 10 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਇਲਾਵਾਂ ਹੋਰ ਵੀ ਕਈ ਲੀਡਰਾਂ ਅਤੇ ਅਫਸਰਾਂ ਨੂੰ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ।