Punjab

ਪੰਜਾਬ ਦੇ ਵਜ਼ੀਰਾਂ ਅਤੇ ਅਫ਼ਸਰਾਂ ਨੂੰ ਹੋਇਆ ਕੋਰੋਨਾਵਾਇਰਸ

‘ਦ ਖ਼ਾਲਸ ਬਿਊਰੋ:- ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਰਿਪੋਰਟ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅੱਜ ਉਹਨਾਂ ਦੇ ਪੂਰੇ ਪਰਿਵਾਰ ਦਾ ਟੈਸਟ ਕੀਤਾ ਗਿਆ ਹੈ। ਜਿਸ ਵਿੱਚ ਗੁਰਪ੍ਰੀਤ ਕਾਂਗੜ ਦੀ 6 ਮਹੀਨਿਆਂ ਦੀ ਪੋਤੀ ਕੁਦਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਉਹਨਾਂ ਦੀ ਨੂੰਹ ਦੀ ਰਿਪੋਰਟ ਪਹਿਲੀ ਹੀ ਪਾਜ਼ੀਟਿਵ ਪਾਈ ਗਈ ਸੀ, ਜਿਸ ਕਰਕੇ ਛੋਟੀ 6 ਮਹੀਨਿਆਂ ਦੀ ਛੋਟੀ ਬੱਚੀ ਨੂੰ ਉਸ ਦੀ ਮਾਂ ਤੋਂ ਅਲੱਗ ਰੱਖਿਆ ਗਿਆ ਸੀ। ਪਰ ਹੁਣ ਕਾਂਗੜ ਸਮੇਤ ਦੋਵੇਂ ਮਾਵਾਂ ਧੀਆਂ ਨੂੰ ਸੈਕਟਰ-39 ਦੀ ਰਿਹਾਇਸ਼ ‘ਚ ਸਥਿਤ ਆਈਸੋਲੇਟ ਕਰ ਦਿੱਤਾ ਗਿਆ ਹੈ।

15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਗੁਰਪ੍ਰੀਤ ਕਾਂਗੜ ਨੇ ਮਾਨਸਾ ਵਿੱਚ ਤਿਰੰਗਾ ਲਹਿਰਾਇਆ ਸੀ ਅਤੇ ਕਈ ਸਮਾਗਮਾਂ ਵਿੱਚ ਵੀ ਸ਼ਾਮਲ ਹੋਏ ਸਨ।

 

ਉੱਥੇ ਹੀ ਲੁਧਿਆਣਾ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਵੀ ਕਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ, ਹਲਕਾ ਬੁਖਾਰ ਹੋਣ ‘ਤੇ ਟੈਸਟ ਕਰਵਾਉਣ ‘ਤੇ ਸਬੰਧੀ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ, ਜਿਸ ਤੋਂ ਬਾਅਦ ਮਨਪ੍ਰੀਤ ਇਆਲੀ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ।

 

ਇਸ ਤੋਂ ਇਲਾਵਾਂ ਨਵਾਂ ਸ਼ਹਿਰ ਦੇ SSP ਦਫਤਰ ਵਿੱਚ ਪੰਜ ਪੁਲਿਸ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਸ ਤੋਂ ਬਾਅਦ ਦਫਤਰ ਨੂੰ ਸੀਲ ਕਰ ਦਿੱਤਾ ਗਿਆ ਹੈ।

ਬਠਿੰਡਾਂ ਦੇ SSP ਭੁਪਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ, ਜਿਸ ਦੀ ਜਾਣਕਾਰੀ ਉਹਨਾਂ ਆਪਣੇ ਫੇਸ ਪੇਜ਼ ‘ਤੇ ਦਿੱਤੀ ਹੈ।

ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਜ਼ੀਰਾਂ ਅਤੇ ਅਫਸਰਾਂ ਵੱਲੋਂ ਬੇਸ਼ੱਕ ਸ਼ੋਸਲ ਡਿੰਸਟੈਸਿੰਗ ਦਾ ਧਿਆਨ ਜਰੂਰ ਰੱਖਿਆ ਗਿਆ ਸੀ, ਫਿਰ ਕੋਰੋਨਾਵਾਇਰਸ ਦਾ ਖਤਰਾ ਪੰਜਾਬ ਦੇ ਵਜ਼ੀਰਾਂ ਅਤੇ ਅਫਸਰਾਂ ‘ਤੇ ਮੰਡਰਾ ਰਿਹਾ ਹੈ।