Punjab

ਪੰਜਾਬ ‘ਚ ਮਾਸਕ ਪਾਉਣਾ ਹੋਇਆ ਜ਼ਰੂਰੀ, ਜਾਣੋ ਪੂਰੀ ਜਾਣਕਾਰੀ…

Punjab Corona New Variant JN.1 Alert Update-Covid JN.1 Scare: Punjab health department issues advisory; advised to wear mask

ਚੰਡੀਗੜ੍ਹ : ਪੰਜਾਬ ਵਿੱਚ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਕੋਰੋਨਾ ਦੇ ਨਵੇਂ ਰੂਪ ਜੇਐੱਨ.1  (JN.1 Covid 19 variant) ਨੂੰ ਲੈ ਕੇ ਸਿਹਤ ਵਿਭਾਗ ਨੇ ਸਾਵਧਾਨੀ ਦੇ ਤੌਰ ‘ਤੇ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਸਿਹਤ ਵਿਭਾਗ ਦੀ ਸਲਾਹ

-ਹੁਣ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ।

-ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ।

-ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਹੋਣਗੇ ਅਤੇ ਹੋਰ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ।

-ਸਿਹਤ ਵਿਭਾਗ ਨੇ ਛਿੱਕ ਮਾਰਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ ਜਾਂ ਕੂਹਣੀ ਨਾਲ ਢੱਕਣ ਦੀ ਸਲਾਹ ਦਿੱਤੀ ਹੈ।

-ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਣਾ ਪਵੇਗਾ।

-ਜੇ ਤੁਸੀਂ ਸਾਹ ਦੇ ਲੱਛਣਾਂ ਤੋਂ ਪੀੜਤ ਹੋ ਤਾਂ ਆਪਣੇ ਨਿੱਜੀ ਸੰਪਰਕਾਂ ਨੂੰ ਸੀਮਤ ਕਰੋ।

ਜੇਕਰ ਤੁਹਾਡਾ ਸਰੀਰ ਠੀਕ ਨਹੀਂ ਹੈ ਤਾਂ ਕਰੋ ਇਹ ਕੰਮ

ਜੇ ਤੁਸੀਂ ਬਿਮਾਰ ਮਹਿਸੂਸ ਕਰ ਰਹੇ ਹੋ ਅਤੇ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਮੁਸ਼ਕਲ ਹੈ, ਤਾਂ ਡਾਕਟਰ ਦੀ ਸਲਾਹ ਲਓ। ਡਾਕਟਰ ਕੋਲ ਜਾਣ ਵੇਲੇ ਆਪਣੇ ਮੂੰਹ ਅਤੇ ਨੱਕ ਨੂੰ ਢੱਕਣ ਲਈ ਮਾਸਕ ਪਾਓ। ਡਾਕਟਰ ਦੀ ਸਲਾਹ ‘ਤੇ ਟੈਸਟ ਕਰਵਾਓ ਅਤੇ ਆਪਣੇ ਹੱਥਾਂ ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬਚੋ। ਜਨਤਕ ਥਾਵਾਂ ‘ਤੇ ਨਾ ਥੁੱਕੋ। ਕਿਸੇ ਵੀ ਕਿਸਮ ਦੀ ਡਾਕਟਰੀ ਸਲਾਹ ਲਈ, ਮੈਡੀਕਲ ਹੈਲਪਲਾਈਨ 104 ‘ਤੇ ਸੰਪਰਕ ਕਰੋ।

ਦੱਸ ਦੇਈਏ ਕਿ 2 ਦਿਨ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਲੈ ਕੇ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਸੀ। ਪ੍ਰਸ਼ਾਸਨ ਨੇ ਭੀੜ ਵਾਲੇ ਇਲਾਕਿਆਂ ਵਿੱਚ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਕਿਹਾ ਕਿ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਭਾਰਤ ਵਿੱਚ ਹੁਣ ਤੱਕ ਕੋਵਿਡ-19 ਸਬਵੇਰਿਅੰਟ JN.1 ਦੇ ਕੁੱਲ 22 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸਿਹਤ ਵਿਭਾਗਾਂ ਨੂੰ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਮਜਬੂਰ ਕੀਤਾ ਹੈ। ਹਾਲਾਂਕਿ, ਅਧਿਕਾਰੀਆਂ ਮੁਤਾਬਕ, ਹੁਣ ਤੱਕ ਕੇਸਾਂ ਦੇ ਕਲੱਸਟਰਿੰਗ ਦੀ ਕੋਈ ਰਿਪੋਰਟ ਨਹੀਂ ਹੈ ਅਤੇ ਜੇਐਨ.1 ਸਬਵੇਰੀਐਂਟ ਦੇ ਸਾਰੇ ਮਾਮਲਿਆਂ ਵਿੱਚ ਹਲਕੇ ਲੱਛਣ ਹਨ।