India

ਕੋਰੋਨਾਵਾਇਰਸ ਦੇ ਮਰੀਜ਼ ਅੱਗ ਦੀ ਭੇਂਟ ਚੜੇ, ਹਸਪਤਾਲ ਵਿੱਚ ਲੱਗੀ ਅੱਗ

‘ਦ ਖ਼ਾਲਸ ਬਿਊਰੋ:- ਗੁਜਰਾਤ ਦੇ ਅਹਿਮਦਾਬਾਦ ਵਿੱਚ ਨਵਰੰਗਪੁਰਾ ਦੇ ਕੋਵਿਡ -19 ਵਾਲੇ ਸ਼ੈਰੀ ਹਸਪਤਾਲ ‘ਚ ਭਾਰੀ ਅੱਗ ਲੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਹਸਪਤਾਲ ਵਿੱਚ ਕੋਰੋਨਾਵਾਇਰਸ ਦੇ ਜ਼ੇਰੇ ਇਲਾਜ ਅੱਠ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 40 ਮਰੀਜ਼ਾਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ। ਮਰਨ ਵਾਲੇ ਅੱਠ ਮਰੀਜ਼ਾਂ ਵਿੱਚੋਂ ਤਿੰਨ ਔਰਤਾਂ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇਸ ਘਟਨਾ ‘ਤੇ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਇਕ ਖ਼ਬਰ ਹੈ ਜਿੱਥੇ ਹਸਪਤਾਲ ਦੇ ਆਈਸੀਯੂ ਵਿੱਚ ਅੱਗ ਲੱਗਣ ਨਾਲ 8 ਕੋਵਿਡ 19 ਮਰੀਜ਼ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ। ਮੇਰੀ ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਹੈ ਜਿਨ੍ਹਾਂ ਦੇ ਮੈਂਬਰਾਂ ਦੀ ਇਸ ਘਟਨਾ ਦੇ ਵਿੱਚ ਜਾਨ ਚਲੀ ਗਈ ਹੈ।

ਹਸਪਤਾਲ ‘ਚ ਕੋਵਿਡ -19 ਦੇ ਤਕਰੀਬਨ 40 ਮਰੀਜ਼ ਬਚਾਏ ਗਏ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਇੱਕ ਹੋਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।