The Khalas Tv Blog Punjab ਮਾਨਸਾ ‘ਚ MLA ਨਾਜਰ ਸਿੰਘ ਮਾਨਸ਼ਾਹੀਆ, SP ਸਮੇਤ 10 ਲੋਕਾਂ ਨੂੰ ਕੋਰੋਨਾਵਾਇਰਸ
Punjab

ਮਾਨਸਾ ‘ਚ MLA ਨਾਜਰ ਸਿੰਘ ਮਾਨਸ਼ਾਹੀਆ, SP ਸਮੇਤ 10 ਲੋਕਾਂ ਨੂੰ ਕੋਰੋਨਾਵਾਇਰਸ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨੇ ਹੁਣ ਪੰਜਾਬ ਦੇ ਵਜ਼ੀਰਾਂ ਸਮੇਤ ਕਈ ਅਫ਼ਸਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ SP ਸਤਨਾਮ ਸਿੰਘ ਸਮੇਤ ਕੁੱਲ 10 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਰਿਪੋਰਟ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਜਦਕਿ SP ਸਤਨਾਮ ਸਿੰਘ ਸਮੇਤ ਬਾਕੀ ਲੋਕਾਂ ਨੂੰ ਵੀ ਆਈਸੋਲੇਟ ਕਰ ਦਿੱਤਾ ਗਿਆ ਹੈ।

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਸਮੇਤ ਇਹ ਸਾਰੇ ਲੋਕ 15 ਅਗਸਤ ਵਾਲੇ ਦਿਨ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਸੰਪਰਕ ‘ਚ ਆਏ ਸਨ। ਗੁਰਪ੍ਰੀਤ ਕਾਂਗੜ ਦੀ ਰਿਪੋਰਟ ਪਾਜ਼ੀਟਿਵ ਪਾਏ ਜਾਣ ਤੋਂ ਇਨ੍ਹਾਂ ਸਾਰਿਆਂ ਦੇ ਸੈਂਪਲ ਲਏ ਗਏ ਸਨ। ਜਿਸ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ।

Exit mobile version