ਮੁਹਾਲੀ : ਪੰਜਾਬ ਵਿਚ ਖਾਂਸੀ ਦੇ ਸਿਰਪ ’ਕੋਲਡ੍ਰਿਫ’ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਇਸ ਸਿਰਪ ਨਾਲ ਕੁਝ ਰਾਜਾਂ ਵਿਚ ਬੱਚਿਆਂ ਦੀ ਮੌਤ ਹੋਣ ਦੀਆਂ ਰਿਪੋਰਟਾਂ ਆਈਆਂ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਾਬੰਦੀ ਲਾਉਣ ਦੀ ਪੁਸ਼ਟੀ ਕੀਤੀ ਹੈ।