ਬਿਉਰੋ ਰਿਪੋਰਟ – ਜਲੰਧਰ ‘ਚ ਆਮ ਆਦਮੀ ਪਾਰਟੀ ਨੇ ਆਪਣੇ ਮੇਅਰ ਦੇ ਨਾਮ ਦਾ ਐਲਾਨ ਕਰ ਦਿਤਾ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਜਲੰਧਰ ਦੇ ਨਵੇ ਮੇਅਰ ਹੋਣਗੇ। ਇਸ ਦੇ ਨਾਲ ਹੀ ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਤੇ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਲਗਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਜਲੰਧਰ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।
— Bhagwant Mann (@BhagwantMann) January 11, 2025
ਇਹ ਵੀ ਪੜ੍ਹੋ – ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦੇ ਮਹੌਲ ਸਬੰਧੀ ਸਿੱਖ ਜਥਿਆਂ ਨੇ ਲਏ ਸਾਂਝੇ ਫੈਸਲੇ