Punjab

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਬਰਾਮਦ ਕੀਤੀ ਹੈਰੋਇਨ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਉੱਪਰ ਇਹ ਕਾਰਵਾਈ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਇਸ ਤੋਂ ਬਾਅਦ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ –  ਸਾਡੇ ਧਾਰਮਿਕ ਕੰਮਾਂ ਵਿਚ ਨਾ ਦੇਵੇ ਕੋਈ ਸਰਕਾਰ ਦਖ਼ਲਅੰਦਾਜ਼ੀ : ਹਰਸਿਮਰਤ ਕੌਰ ਬਾਦਲ