ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਬਠਿੰਡਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮਿਲ ਕੇ ਖੁਫੀਆ ਜਾਣਕਾਰੀ ‘ਤੇ ਆਧਾਰਿਤ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੇ ਬਠਿੰਡਾ, ਮੋਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਇਸ ਮੌਕੇ ਇਨ੍ਹਾਂ ਕੋਲੋ 03 ਪਿਸਤੌਲਾਂ ਸਮੇਤ 06 ਜਿੰਦਾ ਕਾਰਤੂਸ, 06 ਮੈਗਜ਼ੀਨ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ‘ਚ ਸ਼ਾਮਲ ਸਾਰਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਰਾਜਸਥਾਨ ‘ਚ ਵਾਪਰੇ ਸੜਕ ਹਾਦਸੇ ‘ਚ ਦੋ ਦੀ ਹੋਈ ਮੌਤ