The Khalas Tv Blog Punjab ਪੰਜਾਬ ਪੁਲਿਸ ਨੇ ਵੱਡੇ ਡਰੱਗ ਨੈਕਸਸ ਦਾ ਪਰਦਾਫਾਸ਼ ਕੀਤਾ ਹੈ
Punjab

ਪੰਜਾਬ ਪੁਲਿਸ ਨੇ ਵੱਡੇ ਡਰੱਗ ਨੈਕਸਸ ਦਾ ਪਰਦਾਫਾਸ਼ ਕੀਤਾ ਹੈ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਮੱਧ ਪ੍ਰਦੇਸ਼ ਤੋਂ ਤਸਕਰੀ ਕਰਕੇ 4100 ਕਿਲੋਗ੍ਰਾਮ (210 ਬੋਰੀਆਂ) ਭੁੱਕੀ ਪੰਜਾਬ ਲਿਆ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਸਾਰੀ ਭੁੱਕੀ ਬਰਾਮਦ ਕਰ ਲਈ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਇਸ ਸਬੰਧੀ ਪੂਰੀ ਛਾਣਬੀਣ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਪੂਰੇ ਨੈੱਟਵਰਕ ਨੂੰ ਬੇਪਰਦ ਕਰਨ ਲਈ ਅਣਥੱਕ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਲੜਾਈ ਵਿੱਚ ਸਾਡਾ ਸਾਥ ਦਿੰਦੇ ਰਹੋ।

ਇਹ ਵੀ ਪੜ੍ਹੋ –   ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

 

Exit mobile version