ਪੰਜਾਬ ਦੀ ਜਲੰਧਰ ਸੀਟ ‘ਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ ਲਗਾਤਾਰ ਅੱਗੇ ਚੱਲ ਰਹੇ ਹਨ। ਸਾਬਕਾ ਸੀਐਮ ਅਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 241985 ਵੋਟਾਂ, ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 149879 ਵੋਟਾਂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 130299ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 40053ਵੋਟਾਂ ਮਿਲੀਆਂ ਹਨ। ਚੰਨੀ ਨੇ 92106 ਬੜ੍ਹਤ ਬਣਾ ਕੇ ਲੀਡ ਬਣਾ ਲਈ ਹੈ।
