The Khalas Tv Blog Lok Sabha Election 2024 ਪੰਜਾਬ ਦੇ 23 ਜ਼ਿਲ੍ਹਿਆਂ ਦੀ 24 ਥਾਵਾਂ ’ਤੇ ਹੋਵੇਗੀ ਗਿਣਤੀ, 328 ਉਮੀਦਵਾਰਾਂ ਨੇ ਲੜੀ ਲੋਕ ਸਭਾ ਚੋਣ
Lok Sabha Election 2024 Punjab

ਪੰਜਾਬ ਦੇ 23 ਜ਼ਿਲ੍ਹਿਆਂ ਦੀ 24 ਥਾਵਾਂ ’ਤੇ ਹੋਵੇਗੀ ਗਿਣਤੀ, 328 ਉਮੀਦਵਾਰਾਂ ਨੇ ਲੜੀ ਲੋਕ ਸਭਾ ਚੋਣ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਪਹਿਲਾ ਰੁਝਾਨ ਸਵੇਰੇ 10 ਵਜੇ ਤੱਕ ਆਉਣ ਦੀ ਉਮੀਦ ਹੈ।

ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇੱਥੇ ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ‘ਤੇ ਟਿਕੀਆਂ ਰਹਿਣਗੀਆਂ। ਸੂਬੇ ਵਿਚ ਕਈ ਸਾਲਾਂ ਬਾਅਦ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਲਿਆਂ ਹੀ ਚੋਣ ਮੈਦਾਨ ਵਿਚ ਹਨ।

ਵੋਟਾਂ ਦੀ ਗਿਣਤੀ ਤੋਂ ਪਹਿਲਾਂ ਆਏ ਐਗਜ਼ਿਟ ਪੋਲ ਮੁਤਾਬਕ ਸੂਬੇ ‘ਚ ‘ਆਪ’-ਕਾਂਗਰਸ ਨੂੰ 4-4, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2-2 ਅਤੇ ਇਕ ਹੋਰ ਸੀਟ ਮਿਲ ਸਕਦੀ ਹੈ।

 

Exit mobile version