ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਛੇ ਔਰਤਾਂ ਵੱਲੋਂ ਦਾਇਰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ACMM) ਪ੍ਰਿਅੰਕਾ ਰਾਜਪੂਤ ਨੇ ਭਾਜਪਾ ਸੰਸਦ ਮੈਂਬਰ ਦੇ ਖ਼ਿਲਾਫ਼ ਇਹ ਹੁਕਮ ਜਾਰੀ ਕੀਤਾ ਹੈ।
ਬ੍ਰਿਜ ਭੂਸ਼ਣ ਸ਼ਰਨ ਸਿੰਘ ਕੇਸਰਗੰਜ, ਉੱਤਰ ਪ੍ਰਦੇਸ਼ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਹਨ। ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੋਂ ਇਲਾਵਾ ਵਿਸ਼ਵ ਕੁਸ਼ਤੀ ਮਹਾਸੰਘ ਦੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ’ਤੇ ਵੀ ਦੋਸ਼ ਆਇਦ ਕੀਤੇ ਹਨ।
ਅਦਾਲਤ ਨੇ ਕਿਹਾ ਹੈ ਕਿ ਉਸ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਆਈਪੀਸੀ ਦੀ ਧਾਰਾ 354 (ਔਰਤਾਂ ਨਾਲ ਅਸ਼ਲੀਲ ਵਿਵਹਾਰ) ਅਤੇ 354ਏ (ਜਿਨਸੀ ਸ਼ੋਸ਼ਣ) ਅਤੇ ਧਾਰਾ 506 (ਅਪਰਾਧਿਕ ਧਮਕੀ) ਦੇ ਤਹਿਤ ਪੁਖ਼ਤਾ ਸਬੂਤ ਮਿਲੇ ਹਨ। ਤੋਮਰ ਖ਼ਿਲਾਫ਼ ਆਈਪੀਸੀ 506 ਤਹਿਤ ਦੋਸ਼ ਆਇਦ ਕੀਤੇ ਗਏ ਹਨ।
ਕੇਸ ਵਿੱਚ ਦੋਸ਼ ਤੈਅ ਕਰਨਾ ਮੁਕੱਦਮੇ ਦੀ ਪ੍ਰਕਿਰਿਆ ਦਾ ਪਹਿਲਾ ਪੜਾਅ ਹੈ। ਹੁਣ ਮੁਕੱਦਮਾ ਉਸ ਪੜਾਅ ’ਤੇ ਪਹੁੰਚੇਗਾ ਜਿੱਥੇ ਬਚਾਅ ਪੱਖ ਤੇ ਇਸਤਗਾਸਾ ਪੱਖ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਬ੍ਰਿਜ ਭੂਸ਼ਣ ਸ਼ਰਨ ਸਿੰਘ ਉੱਤਰ ਪ੍ਰਦੇਸ਼ ਦੇ ਕੇਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਹਾਲਾਂਕਿ ਇਸ ਵਾਰ ਚੋਣਾਂ ਵਿੱਚ ਉਨ੍ਹਾਂ ਦੀ ਥਾਂ ਉਨ੍ਹਾਂ ਦੇ ਪੁੱਤਰ ਕਰਨ ਭੂਸ਼ਣ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਦੱਸ ਦੇਈਏ ਭਾਰਤ ਦੀਆਂ ਕਈ ਤਮਗਾ ਜੇਤੂ ਮਹਿਲਾ ਪਹਿਲਵਾਨਾਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਬ੍ਰਿਜ ਭੂਸ਼ਣ ਵਿਰੁੱਧ ਲੰਬਾ ਪ੍ਰਦਰਸ਼ਨ ਕੀਤਾ ਸੀ। ਚੋਣਾਂ ਵਿੱਚ ਵੀ ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਇੱਕ ਅਹਿਮ ਮੁੱਦਾ ਰਿਹਾ ਹੈ।
ਹੋਰ ਤਾਜ਼ਾ ਖ਼ਬਰਾਂ –
ਜੇਲ੍ਹੋਂ ਬਾਹਰ ਆਉਂਦੇ ਹੀ ਕੇਜਰੀਵਾਲ ਦਾ ਜ਼ਬਰਦਸਤ ਸੁਆਗਤ! ਮੋਦੀ ਸਰਕਾਰ ਖ਼ਿਲਾਫ਼ 2 ਵੱਡੇ ਐਲਾਨ! ਅੱਗੇ ਦੀ ਰਣਨੀਤੀ ਦੱਸੀ
ਅੰਮ੍ਰਿਤਪਾਲ ਸਿੰਘ ਨੇ ਭਰੀ ਨਾਮਜ਼ਦਗੀ! ਚਾਚੇ ਨੇ ਜਮ੍ਹਾ ਕਰਵਾਏ ਕਾਗਜ਼, ਇੱਕ ਕੰਮ ਹਾਲੇ ਵੀ ਬਾਕੀ