Punjab

ਅਦਾਲਤ ਵੱਲੋਂ ਮੁੱਖ ਮੰਤਰੀ ਮਾਨ ਨੂੰ ਸੰਮਨ ਜਾਰੀ

ਦ ਖ਼ਾਲਸ ਬਿਊਰੋ : ਮਾਨਸਾ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 21 ਜੁਲਾਈ ਲਈ ਸੰਮਨ ਜਾਰੀ ਕੀਤਾ ਹੈ। ਭਗਵੰਤ ਮਾਨ ਮਾਨਸਾ ਵਿੱਚ ਮਾਨਹਾਨੀ ਦੇ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ।

2019 ਵਿੱਚ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ, ਜਿਸ ‘ਤੇ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੇ ਕਾਂਗਰਸ ਤੋਂ 10 ਕਰੋੜ ਰੁਪਏ ਅਤੇ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਲਾਉਣ ਦੀ ਡੀਲ ਕੀਤੀ ਸੀ ਜਿਸ ਤੋਂ ਬਾਅਦ ਨਾਜ਼ਰ ਸਿੰਘ ਮਾਨਸੀਆ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਿਸ ਵਿੱਚ ਹੁਣ ਭਗਵੰਤ ਮਾਨ ਸਣੇ 9 ਲੋਕਾਂ ਨੂੰ ਸੰਮਨ ਜਾਰੀ ਕੀਤੇ ਹਨ।ਇਹਨਾਂ ਸਾਰੇ ਲੋਕਾਂ ਨੂੰ 21 ਜੁਲਾਈ 2022 ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਮਾਨਸਾ ਦੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ “25 ਅਪ੍ਰੈਲ 2019 ਨੂੰ ਮੈਂ ਕਾਂਗਰਸ ਜੁਆਇਨ ਕੀਤੀ ਸੀ ਅਤੇ ਕੁਝ ਦਿਨਾਂ ਬਾਅਦ ਭਗਵੰਤ ਮਾਨ ਨੇ ਮੇਰੇ ਤੇ ਦੋਸ਼ ਲਗਾਏ ਸਨ ਕਿ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਲਈ 10 ਕਰੋੜ ਰੁਪਏ ਲਏ ਹਨ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਦਾ ਅਹੁਦਾ ਪੱਕਾ ਕੀਤਾ ਹੈ। 

ਮਾਨਾਸ਼ਾਹੀਆਂ ਨੇ ਕਿਹਾ ਕਿ “ਭਗਵੰਤ ਮਾਨ ਵੱਲੋਂ ਲਗਾਏ ਇਨ੍ਹਾਂ ਦੋਸ਼ਾਂ ਨੂੰ ਲੈ ਕੇ ਮੇਰੇ ਦੋਸਤਾਂ, ਮਿੱਤਰਾਂ, ਰਿਸ਼ਤੇਦਾਰਾਂ ਤੇ ਮੇਰੇ ਨਾਲ ਹਮਦਰਦੀ ਰੱਖਣ ਵਾਲਿਆਂ ਨੂੰ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਦੇ ਦੁੱਖ ਨੂੰ ਮਹਿਸੂਸ ਕਰਦਿਆਂ ਮੇਰੇ ਵੱਲੋਂ ਅਖਬਾਰਾਂ ‘ਚ ਖਬਰਾਂ ਲਗਵਾ ਕੇ ਕਿਹਾ ਗਿਆ ਕਿ ਭਗਵੰਤ ਮਾਨ ਜਾਂ ਤਾਂ ਇਸ ਗੱਲ ਦਾ ਖੰਡਣ ਕਰਨ ਜਾਂ ਮੁਆਫੀ ਮੰਗਣ, ਨਹੀਂ ਤਾਂ ਮੈਂ ਉਨ੍ਹਾਂ ਖਿਲਾਫ ਮਾਨਹਾਨੀ ਦਾ ਮਾਮਲਾ ਦਾਇਰ ਕਰਾਂਗਾ।” ਮਾਨਸ਼ਾਹੀਆ ਨੇ ਕਿਹਾ ਕਿ “ਭਗਵੰਤ ਮਾਨ ਵੱਲੋਂ ਕੋਈ ਜਵਾਬ ਨਾ ਦੇਣ ‘ਤੇ ਮੇਰੇ ਵੱਲੋਂ 28 ਜੁਲਾਈ 2019 ਨੂੰ ਉਨਾਂ ਖਿਲਾਫ ਮਾਨਸਾ ਦੀ ਅਦਾਲਤ ਵਿੱਚ ਮਾਨਹਾਨੀ ਦਾ ਮੁਕੱਦਮਾ ਦਾਇਰ ਕੀਤਾ ਗਿਆ ਸੀ, ਜਿਸ ‘ਤੇ ਮਾਨਯੋਗ ਅਦਾਲਤ ਵੱਲੋਂ ਪਿਛਲੇ ਸਾਲ ਭਗਵੰਤ ਮਾਨ ਨੂੰ ਸੰਮਨ ਜਾਰੀ ਕੀਤੇ ਗਏ ਸਨ।