India Punjab

ਜੇ ਆਹ ਗੱਲ ਨਾ ਮੰਨੀ ਤਾਂ ਇਸ ਵਾਰ ਕੰਗਨਾ ਰਨੌਤ ਦੀ ਗ੍ਰਿਫਤਾਰੀ ਪੱਕੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁੰਬਈ ਦੀ ਇਕ ਅਦਾਲਤ ਨੇ ਫਿਲਮ ਅਦਾਕਾਰਾ ਕੰਗਨਾ ਰਨੌਤ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ ਪੇਸ਼ੀ ਤੋਂ ਬਚਣ ਦਾ ਆਖਰੀ ਮੌਕਾ ਦਿੰਦੇ ਹੋਏ ਉਨ੍ਹਾਂ ਨੂੰ ਅਗਲੀ ਤਰੀਕ ਉੱਤੇ ਕੋਰਟ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।ਜਾਣਕਾਰੀ ਅਨੁਸਾਰ ਉਨ੍ਹਾਂ ਦੇ ਖਿਲਾਫ ਗੀਤਕਾਰ ਤੇ ਸ਼ਾਇਰ ਜਾਵੇਦ ਅਖਤਰ ਨੇ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ ਤੇ ਕੰਗਨਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ, ਜਿਸਨੂੰ ਕੋਰਟ ਨੇ ਖਾਰਜ ਕਰ ਦਿੱਤਾ ਸੀ।


ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ ਮੇਟ੍ਰੋਪੋਲਿਟਨ ਮਜਿਸਟ੍ਰੇਟ ਆਰਆਰ ਖਾਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਅਗਲੀ ਤਰੀਕ ਉੱਤੇ ਕੰਗਨਾ ਪੇਸ਼ ਨਹੀਂ ਹੁੰਦੀ ਤਾਂ ਉਸਦੇ ਖਿਲਾਫ ਗ੍ਰਿਫਤਾਰੀ ਦੇ ਵਾਰੰਟ ਜਾਰੀ ਕਰਨ ਲਈ ਪਟੀਸ਼ਨ ਦਿੱਤੀ ਜਾ ਸਕਦੀ ਹੈ।ਅਦਾਲਤ ਨੇ ਮਾਮਲੇ ਗੀ ਅਗਲੀ ਸੁਣਵਾਈ ਲਈ 1 ਸਤੰਬਰ ਦਾ ਦਿਨ ਤੈਅ ਕੀਤਾ ਹੈ।

ਜ਼ਿਕਰਯੋਗ ਹੈ ਕਿ ਜਾਵੇਦ ਅਖਤਰ ਨੇ ਪਿਛਲੇ ਸਾਲ ਕੰਗਨਾ ਦੇ ਖਿਲਾਫ ਇਹ ਦਾਅਵਾ ਕਰਦਿਆਂ ਮਾਮਲਾ ਦਰਜ ਕਰਵਾਇਆ ਸੀ ਕਿ ਉਨ੍ਹਾਂ ਨੇ ਇਕ ਟੀਵੀ ਇੰਟਰਵਿਊ ਦੌਰਾਨ ਅਜਿਹੇ ਬਿਆਨ ਦਿੱਤੇ, ਜਿਸ ਨਾਲ ਉਨ੍ਹਾਂ ਦੀ ਮਾਣ-ਮਰਿਆਦਾ ਨੂੰ ਸੱਟ ਵੱਜੀ ਹੈ।


ਉਨ੍ਹਾਂ ਆਪਣੀ ਸ਼ਿਕਾਇਤ ਵਿਚ ਇਹ ਵੀ ਕਿਹਾ ਸੀ ਕਿ ਪਿਛਲੇ ਸਾਲ ਸੁਸ਼ਾਂਤ ਸਿੰਘ ਰਾਜਪੂਤ ਦੀ ਕਥਿਤ ਆਤਮਹੱਤਿਆ ਦੇ ਬਾਅਦ ਕੰਗਨਾ ਨੇ ਬਾਲੀਵੁਡ ਨੂੰ ਇਕ ਮੰਡਲੀ ਕਿਹਾ ਸੀ।