ਬਿਉਰੋ ਰਿਪੋਰਟ – ਦਿੱਲੀ ਦੀ ਰਾਊਜ ਐਵੀਨਿਊ ਅਦਾਲਤ (Rouse Avenue Court) ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੁਣਵਾਈ ਕੀਤੀ ਹੈ। ਤਿੰਨ ਲੋਕਾਂ ਦੇ ਕਤਲ ਮਾਮਲੇ ‘ਚ ਜਗਦੀਸ਼ ਟਾਈਟਲਰ (Jagdish Tytler) ਦੇ ਖਿਲਾਫ ਸੁਣਵਾਈ ਕਰਦਿਆਂ ਦੋਸ਼ ਤੈਅ ਕਰਨ ਤੇ ਆਪਣੇ ਫੈਸਲੇ ਨੂੰ ਅਦਾਲਤ ਨੇ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਜੱਜ ਨੇ ਸੀਬੀਆਈ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਸ ਮਾਮਲੇ ‘ਤੇ ਹੁਣ 16 ਅਗਸਤ ਨੂੰ ਫੈਸਲਾ ਦਿੱਤਾ ਜਾਵੇਗਾ।
ਸੀਬੀਆਈ ਦੇ ਵਕੀਲ ਨੇ ਕਿਹਾ ਕਿ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਜਗਦੀਸ਼ ਟਾਈਟਲਰ ਨੇ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਨਿਕਲ ਕੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਭੜਕਾਇਆ ਸੀ। ਸੀਬੀਆਈ ਦੇ ਵਕੀਲ ਵੱਲੋਂ ਇਕ ਗਵਾਹ ਦੇ ਹਵਾਲੇ ਨਾਲ ਚਾਰਜਸ਼ੀਟ ਵਿੱਚ ਇਹ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਟਾਈਟਲਰ ਨੇ ਕਿਹਾ ਸੀ ਕਿ ਸਿੱਖਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ, ਇਸ ਕਰਕੇ ਸਿੱਖਾਂ ਨੂੰ ਮਾਰੋ। ਇਸ ਕਰਕੇ ਇਸ ਕਤਲੇਆਮ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
ਦੱਸ ਦੇਈਏ ਕਿ ਅਦਾਲਤ ਵੱਲੋਂ ਟਾਈਟਲਰ ਨੂੰ ਨਾ ਤਾਂ ਸਬੂਤਾਂ ਨਾਲ ਛੇੜਛਾੜ ਅਤੇ ਨਾ ਹੀ ਅਦਾਲਤ ਦੀ ਮਨਜ਼ੂਰੀ ਤੋਂ ਬਿਨ੍ਹਾਂ ਦੇਸ਼ ਛੱਡਣ ਦਾ ਆਦੇਸ਼ ਦਿੱਤਾ ਹੈ। ਟਾਈਟਲਰ ਦੇ ਖਿਲਾਫ ਸੀਬੀਆਈ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਅਗਸਤ 2023 ਵਿੱਚ ਸੈਸ਼ਨ ਅਦਾਲਤ ਨੇ ਇਸ ਮਾਮਲੇ ਵਿਚ ਟਾਈਟਲਰ ਨੂੰ ਅਗਾਊਂ ਜਮਾਨਤ ਦਿੱਤੀ ਸੀ।
ਇਹ ਵੀ ਪੜ੍ਹੋ – ਆਪਰੇਸ਼ਨ ਨਾਗਪੁਰ ‘ਤੇ ਸਰਬਜੀਤ ਸਿੰਘ ਨੇ ਸੁਖਬੀਰ ਤੋਂ ਮੰਗੇ ਸਬੂਤ! ‘ਸਾਂਭ ਲਿਓ ਪਾਰਟੀ ਨਹੀਂ ਤਾਂ ਭੋਗ ਨਾ ਪੈ ਜਾਵੇ’