The Khalas Tv Blog India ਮੈਨੂੰ ਅੱਤ ਵਾਦੀ ਕਹਿਣ ਵਾਲਿਆਂ ਨੂੰ ਅਦਾ ਲਤ ਨੇ ਦਿੱਤਾ ਜਵਾਬ : ਕੇਜਰੀਵਾਲ
India

ਮੈਨੂੰ ਅੱਤ ਵਾਦੀ ਕਹਿਣ ਵਾਲਿਆਂ ਨੂੰ ਅਦਾ ਲਤ ਨੇ ਦਿੱਤਾ ਜਵਾਬ : ਕੇਜਰੀਵਾਲ

‘ਦ ਖ਼ਾਲਸ ਬਿਊਰੋ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਦਿੱਤੀ ਹੈ। ਕੇਜਰੀਵਾਲ ਖ਼ਿ ਲਾਫ਼ ਖਾ ਲਿਸ ਤਾਨੀਆਂ ਨਾਲ ਕਥਿਤ ਸਬੰਧਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਨ ਵਾਲੀ ਦਾਇਰ ਪਟੀ ਸ਼ਨ ਨੂੰ ‘ਪੂਰੀ ਤਰ੍ਹਾਂ ਫਜ਼ੂਲ’ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ। ਕੇਜਰੀਵਾਲ ਦੇ ਖਿਲਾ ਫ ਉੱਚ ਪੱਧਰੀ ਜਾਂਚ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਅਤੇ ਕੇਜਰੀਵਾਲ ਦੇ ਖਾਲਿ ਸਤਾਨੀ ਵੱਖ ਵਾਦੀਆਂ ਨਾਲ ਸਬੰਧ ਹੋਣ ਦੇ ਬੇਬੁਨਿਆਦ ਦਾਅਵੇ ਕੀਤੇ ਗਏ ਸਨ।ਜਿਸ ਨੂੰ ਦਿੱਲੀ ਹਾਈ ਕੋਰਟ ਵੱਲੋਂ ਖ਼ਾਰਜ ਕਰ ਦਿੱਤਾ ਹੈ।
ਦਿੱਲੀ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ “ਪਹਿਲਾਂ ਚੋਣਾਂ ਵਿੱਚ ਜਨਤਾ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਜੋ ਮੈਨੂੰ ਅੱਤ ਵਾਦੀ ਕਹਿੰਦੇ ਸਨ, ਹੁਣ ਉਨ੍ਹਾਂ ਨੂੰ ਅਦਾ ਲਤ ਨੇ ਜਵਾਬ ਦਿੱਤਾ ਹੈ।”


ਦਿੱਲੀ ਹਾਈ ਕੋਰਟ ਨੇ ਇੱਕ ਪਟੀਸ਼ਨ ਨੂੰ “ਪੂਰੀ ਤਰ੍ਹਾਂ ਨਾਲ ਬੇਤੁਕਾ” ਦੱਸਦਿਆਂ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਕਾਂਗਰਸੀ ਆਗੂ ਜਗਦੀਸ਼ ਸ਼ਰਮਾ ਦੁਆਰਾ ਉਠਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਦੇ ਸਿੱਖਸ ਫਾਰ ਜਸਟਿਸ ਐਸੋਸੀਏਸ਼ਨ ਅਤੇ ਹੋਰ ਖਾਲਿਸ ਤਾਨੀ ਤਾਕਤਾਂ ਨਾਲ ਸਬੰਧ ਹਨ। ਉਨ੍ਹਾਂ ਇਹ ਵੀ ਦੋ ਸ਼ ਲਾਇਆ ਸੀ ਕਿ ਕੇਜਰੀਵਾਲ ਪੰਜਾਬ ਵਿੱਚ ਚੋਣਾਂ ਲੜਨ ਲਈ ਇਨ੍ਹਾਂ ਸੰਸਥਾਵਾਂ ਤੋਂ ਫੰਡ ਪ੍ਰਾਪਤ ਕਰਦੇ ਹਨ। ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਨਵੀਨ ਚਾਵਲਾ ਦੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਅਜਿਹੀਆਂ ਬੇਤੁਕੀ ਪਟੀਸ਼ਨਾਂ ਦਾਇਰ ਨਾ ਕਰਨ ਲਈ ਵੀ ਕਿਹਾ ਹੈ।

Exit mobile version