Punjab

ਸਾਬਕਾ ਡੀਐਸਪੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ! 14 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਇਨਸਾਫ

ਬਿਉਰੋ ਰਿਪੋਰਟ – ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਬੀਰ ਸਿੰਘ ਨੂੰ 14 ਸਾਲ ਪੁਰਾਣੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦੇਈਏ ਕਿ ਇਹ ਮਾਮਲਾ 14 ਸਾਲ ਪੁਰਾਣਾ ਹੈ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਬੀਰ ਸਿੰਘ ਨੇ ਆਪਣੇ ਜਵਾਬੀ ਨੂੰ ਕਿਡਨੈਪ ਕੀਤਾ ਸੀ ਅਤੇ ਸਰਕਾਰੀ ਰਿਕਾਰਡ ਦੇ ਨਾਲ ਛੇੜਛਾੜ ਕੀਤੀ ਸੀ। ਮੋਹਾਲੀ ਅਦਾਲਤ ਵੱਲੋਂ ਉਮਰ ਕੈਦ ਦੇ ਨਾਲ-ਨਾਲ 25 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ। 4 ਜੁਲਾਈ 2010 ਨੂੰ ਜਗਬੀਰ ਸਿੰਘ ਵੱਲੋਂ ਆਪਣੇ ਜਵਾਈ ਨੂੰ ਅਗਵਾ ਕੀਤਾ ਸੀ ਅਤੇ ਇਸ ਦੇ ਨਾਲ ਸਰਕਾਰੀ ਰਿਕਾਰਡ ਨਾਲ ਵੀ ਛੇੜਛਾੜ ਕੀਤੀ ਸੀ। ਮ੍ਰਿਤਕ ਗੁਰਦੀਪ ਸਿੰਘ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਸੀ ਕਿ  ਗੁਰਦੀਪ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਉਸ ਦੀ ਲਾਸ਼ ਨੂੰ ਖੁਰਦ ਬੁਰਦ ਡੀਐਸਪੀ ਵੱਲੋਂ ਕੀਤਾ ਸੀ ਪਰ ਸਬੂਤਾਂ ਦੀ ਘਾਟ ਕਾਰਨ ਜਗਬੀਰ ਸਿੰਘ ਨੂੰ ਕੇਵਲ ਅਗਵਾ ਕਰਨ ਅਤੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਨ ਦੇ ਤਹਿਤ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦੇਈਏ ਕਿ ਗੁਰਦੀਪ ਸਿੰਘ ਦਾ ਸਾਬਕਾ ਡੀਐਸਪੀ ਦਾ ਲੜਕੀ ਨਾਲ ਪ੍ਰੇਮ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ – ਵਪਾਰਕ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ!