The Khalas Tv Blog International ਬ੍ਰਿਟਿਸ਼ ਕੋਲੰਬੀਆ ਵਿੱਚ ਡੇਢ ਲੱਖ ਦੇ ਨੇੜੇ ਪਹੁੰਚੀ ਕੋਰੋਨਾ ਪੀੜਤਾਂ ਦੀ ਸੰਖਿਆਂ
International

ਬ੍ਰਿਟਿਸ਼ ਕੋਲੰਬੀਆ ਵਿੱਚ ਡੇਢ ਲੱਖ ਦੇ ਨੇੜੇ ਪਹੁੰਚੀ ਕੋਰੋਨਾ ਪੀੜਤਾਂ ਦੀ ਸੰਖਿਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬ੍ਰਿਟਿਸ਼ ਕੋਲੰਬੀਆ ਵਿੱਚ ਅੱਜ ਕੋਵਿਡ-19 ਦੇ 515 ਨਵੇਂ ਕੇਸ ਰਿਪੋਰਟ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਬੀ.ਸੀ. ਦੇ ਸੂਬਾਈ ਸਿਹਤ ਅਫ਼ਸਰ ਡਾ. ਬੌਨੀ ਹੈਨਰੀ ਦੱਸਿਆ ਕਿ ਇਸ ਨਾਲ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 136,623 ਹੋ ਗਈ ਹੈ। ਇਸ ਵੇਲੇ 6,020 ਐਕਟਿਵ ਕੇਸ ਹਨ ਅਤੇ 128,149 ਵਿਅਕਤੀ, ਜਿਨ੍ਹਾਂ ਦਾ ਟੈਸਟ ਪੌਜ਼ਿਟਿਵ ਆਇਆ ਸੀ, ਉਹ ਹੁਣ ਸਿਹਤਯਾਬ ਹੋ ਗਏ ਹਨ। ਉਨ੍ਹਾਂ ਹਰੇਕ ਬਾਲਗ ਵਿਅਕਤੀ ਨੂੰ ਟੀਕਾ ਲਗਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਕਰੀਬ 400,000 ਲੋਕਾਂ ਨੇ ਕੋਰੋਨਾ ਵੈਕਸੀਨ ਲਈ ਆਪਣਾ ਨਾਂ ਰਜਿਸਟਰ ਕਰਵਾਇਆ ਹੈ।

Exit mobile version