‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਕੋਵਿਡ-19 ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਫਾਜਿਲਕਾ ਦੇ ਮੈਜਿਸਟ੍ਰੇਟ ਆਈਏਐੱਸ ਬਬੀਤਾ ਕਲੇਰ ਨੇ ਜ਼ਿਲ੍ਹੇ ਅੰਦਰ ਕਰੋਨਾ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ‘ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ।
- ਇਸੇ ਤਰ੍ਹਾਂ ਜਨਤਕ ਥਾਂਵਾਂ ‘ਤੇ ਸਮਾਜਿਕ ਦੂਰੀ ਰੱਖਣ ਲਈ ਨਿਰਦੇਸ਼ ਦਿੱਤੇ ਹਨ।
- ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਗੈਰ-ਜ਼ਰੂਰੀ ਆਵਾਜਾਈ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਊਂਸੀਪਲ ਖੇਤਰਾਂ ਵਿੱਚ ਆਵਾਜਾਈ ਬੰਦ ਰਹੇਗੀ।
- ਪਰ ਜ਼ਰੂਰੀ ਗਤੀਵਿਧੀਆਂ, ਸਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ ਕਰਨ ਆਦਿ ਦੀ ਆਗਿਆ ਹੋਵੇਗੀ।
- ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ।
- ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ।
- ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ।
- ਰਾਸ਼ਟਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀਆਂ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਬਿਨ੍ਹਾਂ ਹੋਰ ਸਭ ਲਈ ਸਪੋਰਟਸ ਕੰਪਲੈਕਸ, ਸਟੇਡੀਅਮ, ਸਵਿਮਿੰਗ ਪੂਲ, ਜਿੰਮ ਵੀ ਬੰਦ ਰਹਿਣਗੇ।
- ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।
- ਸਰਕਾਰੀ ਪ੍ਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜੀ ਥਾਂਵਾਂ ‘ਤੇ ਪੂਰੀ ਤਰ੍ਹਾਂ ਵੈਕਸੀਨੇਟਡ ਸਟਾਫ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ।
- ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ, ਜਿਸ ਨੇ ਮਾਸਕ ਪਾਇਆ ਹੋਵੇਗਾ।
- ਇਹ ਹੁਕਮ 15 ਜਨਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।