The Khalas Tv Blog India ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ15ਵੇਂ ਉਪਰਾਸ਼ਟਰਪਤੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਵਾਈ ਸਹੁੰ
India

ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ15ਵੇਂ ਉਪਰਾਸ਼ਟਰਪਤੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਵਾਈ ਸਹੁੰ

ਬਿਊਰੋ ਰਿਪੋਰਟ (ਨਵੀਂ ਦਿੱਲੀ, 12 ਸਤੰਬਰ 2025): ਨਵੇਂ ਚੁਣੇ ਗਏ ਉਪਰਾਸ਼ਟਰਪਤੀ ਚੰਦਰਪੁਰਮ ਪੋਨੂੰਸਾਮੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਦੇਸ਼ ਦੇ 15ਵੇਂ ਉਪਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਵਾਈ।

ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਮੁੱਖ ਮੰਤਰੀ ਅਤੇ ਸਾਬਕਾ ਉਪਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਵੈਂਕਿਆ ਨਾਇਡੂ ਵੀ ਮੌਜੂਦ ਸਨ।

ਸਾਬਕਾ ਉਪਰਾਸ਼ਟਰਪਤੀ ਜਗਦੀਪ ਧਨਖੜ ਵੀ 53 ਦਿਨਾਂ ਬਾਅਦ ਕਿਸੇ ਸਰਵਜਨਕ ਪ੍ਰੋਗਰਾਮ ਵਿੱਚ ਨਜ਼ਰ ਆਏ। ਉਨ੍ਹਾਂ ਨੇ 21 ਜੁਲਾਈ ਨੂੰ ਸਿਹਤ ਸਮੱਸਿਆਵਾਂ ਕਾਰਨ ਅਸਤੀਫ਼ਾ ਦਿੱਤਾ ਸੀ।

9 ਸਤੰਬਰ ਨੂੰ ਹੋਈ ਚੋਣ ਵਿੱਚ NDA ਉਮੀਦਵਾਰ ਰਾਧਾਕ੍ਰਿਸ਼ਨਨ ਨੂੰ 452 ਵੋਟਾਂ ਮਿਲੀਆਂ, ਜਦਕਿ ਵਿਰੋਧੀ ਉਮੀਦਵਾਰ ਬੀ. ਸੁਰਦਰਸ਼ਨ ਰੈੱਡੀ ਨੂੰ 300 ਵੋਟਾਂ ਪ੍ਰਾਪਤ ਹੋਈਆਂ। ਰਾਧਾਕ੍ਰਿਸ਼ਨਨ ਨੇ 152 ਵੋਟਾਂ ਦੇ ਫ਼ਰਕ ਨਾਲ ਜਿੱਤ ਦਰਜ ਕੀਤੀ।

Exit mobile version