Punjab

ਅਕਾਲੀ ਦਲ (ਵਾਰਿਸ ਪੰਜਾਬ) ਦੇ ਲੀਡਰਾਂ ਦੀ ਫੜੋ-ਫੜੀ ਸ਼ੁਰੂ, ਮਨਪ੍ਰੀਤ ਇਆਲੀ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਅੱਜ ਰੋਸ ਧਰਨਾ ਕੀਤਾ ਜਾਣਾ ਸੀ ਪਰ ਧਰਨੇ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਜਥੇਬੰਦੀ ਦੇ ਲੀਡਰਾਂ ਨੂੰ ਰੋਕਣਾ ਅਤੇ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ।

ਮਾਨਸਾ ਧਰਨੇ ਵੱਲ ਜਾ ਰਹੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਲੀਡਰਾਂ ਨੂੰ ਹਲਵਾਰਾ ਚੌਕ ਉੱਤੇ ਜਗਰਾਉਂ ਪੁਲਿਸ ਨੇ ਨਾਕਾ ਲਗਾ ਕੇ ਰੋਕ ਲਿਆ। ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਪਾਰਟੀ ਦੇ ਲੀਡਰ ਅਤੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਲੀਡਰਾਂ ਨੂੰ ਫੜ ਲਿਆ ਹੈ ਅਤੇ ਕਈਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਭ ਤੋਂ ਹੇਠਲੇ ਦਰਜੇ ਦੀ ਸਿਆਸਤ ’ਤੇ ਉਤਰ ਚੁੱਕੀ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਲੀਡਰਾਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਜਥੇਬੰਦੀ ਦੇ ਲੀਡਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

ਮਨਪ੍ਰੀਤ ਇਆਲੀ ਨੇ ਸਾਫ਼ ਕਿਹਾ ਕਿ ਉਹ ਪੁਲਿਸ ਰਾਜ ਤੋਂ ਨਹੀਂ ਡਰਦੇ। ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾ ਕੇ ਹੀ ਰਹਿਣਗੇ। ਇਸ ਤਰ੍ਹਾਂ ਪੁਲਿਸ ਦੀ ਕਾਰਵਾਈ ਨਾਲ ਧਰਨਾ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਪਾਰਟੀ ਇਨਸਾਫ਼ ਦੀ ਲੜਾਈ ਜਾਰੀ ਰੱਖਣ ਦਾ ਐਲਾਨ ਕਰ ਰਹੀ ਹੈ।