‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਭਾਰਤੀ ਮਹਿਲਾ ਟੀ-20 ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਹਾਲਾਂਕਿ ਉਨ੍ਹਾਂ ਨੂੰ ਇਸ ਬਿਮਾਰੀ ਦੇ ਮਾਮੂਲੀ ਲੱਛਣ ਹਨ। ਬੁਖਾਰ ਹੋਣ ਕਾਰਨ ਹਰਮਨਪ੍ਰੀਤ ਕੌਰ ਦੀ ਕੋਵਿਡ ਜਾਂਚ ਕੀਤੀ ਗਈ ਸੀ, ਜੋ ਪਾਜ਼ੇਟਿਵ ਆਈ ਹੈ। ਹਰਮਨਪ੍ਰੀਤ ਕੌਰ ਨੇ ਖੁਦ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ।