Punjab

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 2 ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਨੂੰ ਇਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿਚ ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐੱਸਆਈ ਵੱਲੋਂ ਸਮਰਥਿਤ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਭੰਡਾਫੋੜਨ ਕੀਤਾ ਹੈ। ਜਿਸ ਦੇ ਦੋ ਗੁਰਗਿਆਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਏਆਈਜੀ ਐੱਸਐੱਸਓਸੀ ਐੱਸਐੱਸਨਗਰ ਅਸ਼ਵਨੀ ਕਪੂਰ ਨੇ ਦਿੱਤੀ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਤੋਂ 10 ਜ਼ਿੰਦਾ ਕਾਰਤੂਸ ਨਾਲ ਦੋ .30 ਬੋਰ ਦੀ ਪਿਸਤੌਲ ਵੀ ਬਰਾਮਦ ਕੀਤੀ ਹੈ।

ਗ੍ਰਿਫਤਾਰ ਲੋਕਾਂ ਦੀ ਪਛਾਣ ਮੋਗਾ ਦੇ ਪਿੰਡ ਕੋਟ ਈਸੇ ਖਾਂ ਵਾਸੀ ਗੁਰਪ੍ਰੀਤ ਸਿੰਘ ਉਰਫ ਗੋਰਾ ਉਰਫ ਅਰਮਾਨ ਚੌਹਾਨ ਤੇ ਰਾਜਸਥਾਨ ਦੇ ਸ਼੍ਰੀਗੰਗਾਨਗਰ ਵਾਸੀ ਰੋਹਿਤ ਸਿੰਘ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀਆਂ ਦੀ ਅਪਰਾਧਿਕ ਬੈਕਗਰਾਊਂਡ ਹੈ ਕਿਉਂਕਿ ਉਨ੍ਹਾਂ ਖਿਲਾਫ ਪੰਜਾਬ ਵਿਚ ਐੱਨਡੀਪੀਐੱਸ ਤਹਿਤ ਮਾਮਲੇ ਦਰਜ ਕੀਤੇ ਗਏ ਸਨ ਜਦੋਂ ਕਿ ਉਹ ਐੱਨਸੀਬੀ ਵੱਲੋਂ ਰਾਜਸਥਾਨ ਵਿਚ ਦਰਜ ਇਕ FIR ਦੇ ਡਰੱਗ ਤਸਕਰੀ ਮਾਮਲੇ ਵਿਚ ਵੀ ਲੋੜੀਂਦਾ ਸੀ।

ਏਆਈਜੀ ਅਸ਼ਵਨੀ ਕਪੂਰ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤਾ ਗਏ ਵਿਅਕਤੀ ਸਰਹੱਦ ਪਾਰ ਤਸਕਰੀ ਮਾਡਿਊਲ ਦੇ ਮੁੱਖ ਮੈਂਬਰ ਸਨ ਜਿਨ੍ਹਾਂ ਦਾ ਪਾਕਿਸਤਾਨ ਸਥਿਤ ਡਰੱਗ ਤਸਕਰਾਂ ਨਾਲ ਸਿੱਧਾ ਸਬੰਧ ਸੀ। ਉਨ੍ਹਾਂ ਕਿਹਾ ਕਿ ਮਾਡਿਊਲ ਸਰਗਰਮ ਤੌਰ ਤੋਂ ਭਾਰਤ-ਪਾਕਿਸਤਾਨ ਸਰੱਦ ਪਾਰ ਤਸਕਰੀ ਵਿਚ ਸ਼ਾਮਲ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਮਹੱਤਵਪੂਰਨ ਖਤਰਾ ਸੀ।

ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਰਾ, ਜੋ ਕਿ ਪੇਸ਼ੇ ਤੋਂ ਇੱਕ ਮਾਡਲ ਅਤੇ ਗਾਇਕ ਹੈ, ਨੇ ਹਵਾਲਾ ( ਗੈਰਕਾਨੂੰਨੀ ਤੇ ਗੁਪਤ ਤਰੀਕੇ ਨਾਲ ਪੈਸਾ ਇਧਰ-ਉਧਰ  ਕਰਨਾ) ਰਾਹੀਂ ਫੰਡ ਟਰਾਂਸਫਰ ਕਰਨ , ਜੋ  ਸਰਹੱਦ ਪਾਰ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤਿਆ ਜਾਂਦਾ ਹੈ।

ਦੂਜਾ ਦੋਸ਼ੀ  ਰੋਹਿਤ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਗੋਰਾ ਰਾਹੀਂ ਰਾਜਸਥਾਨ ਅਤੇ ਪੰਜਾਬ ਸਰਹੱਦ ਦੇ ਨਾਲ-ਨਾਲ ਪਾਕਿਸਤਾਨੀ ਇਕਾਈਆਂ ਨੂੰ ਲੋਕੇਸ਼ਨ ਕੋਆਰਡੀਨੇਟ ਦੀ ਜਾਣਕਾਰੀ ਉਪਲਬਧ ਕਰਾਉਂਦਾ ਸੀ ਅਤੇ ਇਸ ਤਰ੍ਹਾਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਬਰਾਮਦ ਕਰਨ ਦੀ ਸਹੂਲਤ ਦਿੰਦਾ ਸੀ। ਏਆਈਜੀ ਨੇ ਕਿਹਾ ਕਿ ਇਸ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਕਾਬੂ ਕਰਨ ਲਈ ਅਗਲੇਰੀ ਜਾਂਚ  ਜਾਰੀ ਹੈ।