Punjab

CU Viral Video Case ਪਹੁੰਚਿਆ ਹਾਈ ਕੋਰਟ, CBI ਜਾਂਚ ਦੀ ਕੀਤੀ ਮੰਗ

Chandigarh University Viral Video Case Reached High Court, CBI Inquiry Demanded

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਯੂਨੀਵਰਸਿਟੀ(CU) ਵਿੱਚ ਹੋਏ ਸਨਸਨੀ ਫੈਲਾਉਣ ਵਾਲੇ ਐਮਐਮਐਸ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਹੋਸਟਲ ਵਿੱਚ ਕੁੜੀਆਂ ਦੀ ਨਹਾਉਂਦਿਆਂ ਦੀ ਕਥਿਤ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ(punjab and haryana high court) ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਨੇ ਅਰਜ਼ੀ ਦਾਖਲ ਕਰਕੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ‘ਤੇ ਦੋਸ਼ ਹਨ ਕਿ ਉਹ ਕੁੜੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਿਹਾ ਹੈ।ਇਸ ਮਾਮਲੇ ‘ਤੇ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਅਤੇ ਅਗਲੇ ਕੁਝ ਦਿਨਾਂ ‘ਚ ਮਾਮਲਾ ਸੁਣਵਾਈ ਲਈ ਆ ਸਕਦਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕਰਦਿਆਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ ਅਤੇ ਇਸ ਕਾਰਨ ਵਿਦਿਆਰਥੀਆਂ ‘ਚ ਡਰ ਦਾ ਮਾਹੌਲ ਹੈ। ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ।

ਦਰੱਅਸਲ ਸ਼ਨਿਚਰਵਾਰ ਰਾਤ ਨੂੰ ਚੰਡੀਗੜ੍ਹ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਥਿਤ ਕੁੜੀਆਂ ਦੇ ਇਕ ਹੋਸਟਲ ਵਿੱਚ ਇਕ ਸਾਥੀ ਵਿਦਿਆਰਥਣ ਵੱਲੋਂ ਹੀ ਕੁਝ ਲੜਕੀਆਂ ਦੀ ਇਤਰਾਜ਼ਯੋਗ ਕਥਿਤ ਵੀਡੀਓਜ਼ ਰਿਕਾਰਡ ਕੀਤੇ ਜਾਣ ਤੇ ਵਾਇਰਲ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ ਤੇ ਜਿਸ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਵੱਡੀ ਪੱਧਰ ’ਤੇ ਰੋਹ ਭੜਕ ਗਿਆ ਸੀ ਤੇ ਸਥਿਤੀ ਉਸ ਵੇਲੇ ਕੰਟਰੋਲ ਤੋਂ ਬਾਹਰ ਹੋ ਗਈ ਜਦੋਂ ਹੋਸਟਲ ਵਿੱਚ ਰਹਿਣ ਵਾਲੀ ਇਕ ਲੜਕੀ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਯੂਨੀਵਰਸਿਟੀ ਪ੍ਰਬੰਧਨ ਨੇ ਦਾਅਵਾ ਕੀਤਾ ਕਿ ਕਿਸੇ ਲੜਕੀ ਨੇ ਖੁਦਕੁਸ਼ੀ ਦੀ ਕੋਸ਼ਿਸ਼ ਨਹੀਂ ਕੀਤੀ ਪਰ ਰੋਸ ਮੁਜ਼ਾਹਰੇ ਦੌਰਾਨ ਕੁਝ ਕੁੜੀਆਂ ਬੋਹੋਸ਼ ਜ਼ਰੂਰ ਹੋ ਗਈਆਂ ਸਨ।
ਯੂਨੀਵਰਸਿਟੀ ਦੇ ਕੁੜੀਆਂ ਦੇ ਇਕ ਹੋਸਟਲ ਵਿੱਚ ਰਹਿਣ ਵਾਲੀਆਂ ਤਿੰਨ ਲੜਕੀਆਂ ਨੇ ਵਾਰਡਨ ਕੋਲ ਪਹੁੰਚ ਕੀਤੀ ਅਤੇ ਦਾਅਵਾ ਕੀਤਾ ਕਿ ਹੋਸਟਲ ਵਿੱਚ ਰਹਿਣ ਵਾਲੇ ਕਿਸੇ ਲੜਕੀ ਵੱਲੋਂ ਇਤਰਾਜ਼ਯੋਗ ਵੀਡੀਓਜ਼ ਬਣਾਈਆਂ ਗਈਆਂ ਹਨ।