Punjab

ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਤੋਂ ਕਰਫਿਊ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖ਼ਾਸ ਪ੍ਰੋਗਰਾਮ #AskCaption ਪ੍ਰੋਗਰਾਮ ਰਾਹੀਂ ਪੰਜਾਬ ਵਾਸੀਆਂ ਦੇ ਨਾਲ ਮੁਖਾਤਿਬ ਹੁੰਦੇ ਹੋਏ ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ 7 ਅਗਸਤ ਤੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ ਵਿੱਚ ਕੋਰੋਨਾਵਾਇਰਸ ਕਰਕੇ ਹਾਲਾਤ ਦਿਨੋਂ-ਦਿਨ ਬਦਤਰ ਹੁੰਦੇ ਜਾ ਰਹੇ ਹਨ। ਇਸ ਲਈ ਕੋਰੋਨਾਵਾਇਰਸ ਤੋਂ ਬਚਾਅ ਲਈ ਇੱਥੇ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ ਜਦਕਿ ਭਾਰਤ ਸਰਕਾਰ ਨੇ ਰਾਤ ਦਾ ਕਰਫਿਊ ਹਟਾ ਦਿੱਤਾ ਹੈ।