The Khalas Tv Blog Punjab ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਤੋਂ ਕਰਫਿਊ
Punjab

ਲੁਧਿਆਣਾ, ਜਲੰਧਰ ਅਤੇ ਪਟਿਆਲਾ ‘ਚ ਅੱਜ ਤੋਂ ਕਰਫਿਊ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਖ਼ਾਸ ਪ੍ਰੋਗਰਾਮ #AskCaption ਪ੍ਰੋਗਰਾਮ ਰਾਹੀਂ ਪੰਜਾਬ ਵਾਸੀਆਂ ਦੇ ਨਾਲ ਮੁਖਾਤਿਬ ਹੁੰਦੇ ਹੋਏ ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ 7 ਅਗਸਤ ਤੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਤਿੰਨ ਜ਼ਿਲ੍ਹਿਆਂ ਦੇ ਵਿੱਚ ਕੋਰੋਨਾਵਾਇਰਸ ਕਰਕੇ ਹਾਲਾਤ ਦਿਨੋਂ-ਦਿਨ ਬਦਤਰ ਹੁੰਦੇ ਜਾ ਰਹੇ ਹਨ। ਇਸ ਲਈ ਕੋਰੋਨਾਵਾਇਰਸ ਤੋਂ ਬਚਾਅ ਲਈ ਇੱਥੇ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ ਜਦਕਿ ਭਾਰਤ ਸਰਕਾਰ ਨੇ ਰਾਤ ਦਾ ਕਰਫਿਊ ਹਟਾ ਦਿੱਤਾ ਹੈ।

Exit mobile version