‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ’ਚ ਅੱਜ ਸ਼ਿਵ ਸੈਨਾ ਅਤੇ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਦਰਮਿਆਨ ਟਕਰਾਅ ਕਾਰਨ ਗੰਭੀਰ ਬਣੇ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਵਿੱਚ ਅੱਜ ਰਾਤ ਦਾ ਕਰਫਿਊ ਲਾ ਦਿੱਤਾ ਹੈ। ਅੱਜ ਸ਼ਾਮੀਂ ਸੱਤ ਵਜੇ ਤੋਂ ਲੈ ਕੇ ਕੱਲ੍ਹ ਸਵੇਰੇ ਛੇ ਵਜੇ ਤੱਕ ਕਰਫਿਊ ਜਾਰੀ ਰਹੇਗਾ।
