ਮਨੀਪੁਰ ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇੰਫਾਲ ਪੱਛਮੀ ਅਤੇ ਇੰਫਾਲ ਪੂਰਬ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਨਾਲ ਹੀ, ਸੱਤ ਜ਼ਿਲ੍ਹਿਆਂ, ਇੰਫਾਲ ਪੱਛਮੀ, ਇੰਫਾਲ ਪੂਰਬੀ, ਬਿਸ਼ਨੂਪੁਰ, ਥੌਬਲ, ਕਾਕਚਿੰਗ, ਕੰਗਪੋਕਪੀ ਅਤੇ ਚੂਰਾਚੰਦਪੁਰ ਵਿੱਚ ਦੋ ਦਿਨਾਂ ਲਈ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ 6 ਲੋਕਾਂ ਦੀ ਹੱਤਿਆ ਦੇ ਖਿਲਾਫ ਘਾਟੀ ਦੇ ਜ਼ਿਲਿਆਂ ‘ਚ ਤਾਜ਼ਾ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਕਥਿਤ ਤੌਰ ‘ਤੇ ਜਰੀਬਾਮ ‘ਚ ਅਗਵਾ ਕੀਤੇ ਜਾਣ ਤੋਂ ਬਾਅਦ ਬਰਾਮਦ ਕੀਤਾ ਗਿਆ ਸੀ। ਇੰਫਾਲ ਘਾਟੀ ਜ਼ਿਲਿਆਂ ਦੇ ਕੁਝ ਹਿੱਸਿਆਂ ਵਿਚ ਵੱਡੇ ਪੱਧਰ ‘ਤੇ ਹਿੰਸਾ ਦੀ ਸੂਚਨਾ ਮਿਲੀ ਹੈ। ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਦੇ ਜਵਾਈ ਸਮੇਤ ਛੇ ਵਿੱਚੋਂ ਤਿੰਨ ਵਿਧਾਇਕਾਂ ਦੇ ਘਰਾਂ ਦੀ ਭੰਨਤੋੜ ਕੀਤੀ ਗਈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਅੱਗ ਲਗਾ ਦਿੱਤੀ ਗਈ, ਜਦੋਂ ਕਿ ਸੁਰੱਖਿਆ ਬਲਾਂ ਨੇ ਇੰਫਾਲ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਮੰਤਰੀਆਂ ਦੀ ਰਿਹਾਇਸ਼ ‘ਤੇ ਧਾਵਾ ਮਾਰਿਆ
ਇਕ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਜਿਨ੍ਹਾਂ ਰਾਜ ਮੰਤਰੀਆਂ ਦੇ ਨਿਵਾਸ ‘ਤੇ ਹੰਗਾਮਾ ਕੀਤਾ ਸੀ, ਉਨ੍ਹਾਂ ਵਿਚ ਸਪਮ ਰੰਜਨ, ਐਲ ਸੁਸਿੰਦਰੋ ਸਿੰਘ ਅਤੇ ਵਾਈ ਖੇਮਚੰਦ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵਿਗੜਦੀ ਕਾਨੂੰਨ ਵਿਵਸਥਾ ਕਾਰਨ ਇੰਫਾਲ ਘਾਟੀ ਦੇ ਪੂਰਬੀ ਅਤੇ ਪੱਛਮੀ, ਬਿਸ਼ਨੂਪੁਰ, ਥੌਬਲ ਅਤੇ ਕਾਕਚਿੰਗ ਜ਼ਿਲ੍ਹਿਆਂ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ।