Punjab

ਲੋਕਾਂ ਨਾਲ ਧੋਖਾ ਕਰਨ ਵਾਲੇ ਦੋ ਟਰੈਵਲ ਏਜੰਟ ਪੰਜਾਬ ਪੁਲਿਸ ਨੇ ਕੀਤੇ ਗ੍ਰਿਫਤਾਰ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਦੋ ਟਰੈਵਲ ਏਜੰਟਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੰਬੋਡੀਆ ਅਤੇ ਹੋਰ ਦੱਖਣ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਭੇਜ ਰਹੇ ਸਨ। ਇਹ ਦਾਅਵਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ।

ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਉਸ ਦੇ ਭਰਾ ਗੁਰਜੋਧ ਸਿੰਘ ਵਜੋਂ ਹੋਈ ਹੈ। ਉਹ ਮੁਹਾਲੀ ਵਿੱਚ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ। ਉਨ੍ਹਾਂ ਕਿਹਾ ਕਿ ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਲੋਕਾਂ ਨਾਲ ਕਿਸੇ ਵੀ ਪੱਧਰ ‘ਤੇ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਭੋਲੇ ਭਾਲੇ ਲੋਕਾਂ ਨੂੰ ਡਾਟਾ ਐਂਟਰੀ ਨੌਕਰੀ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਲੈ ਜਾਂਦੇ ਸਨ। ਕੰਬੋਡੀਆ ਦੇ ਮੀਮ ਰੀਪ ਪਹੁੰਚਣ ‘ਤੇ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਗਏ ਸਨ। ਫਿਰ ਉਨ੍ਹਾਂ ਨੂੰ ਸਾਈਬਰ ਵਿੱਤੀ ਧੋਖਾਧੜੀ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਸਾਈਬਰ ਸਕੈਮਿੰਗ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ –   ਕਿਸਾਨਾਂ ਦਾ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਨੂੰ ਜਵਾਬ! “ਰਾਹ ਕਿਸਾਨਾਂ ਨੇ ਨਹੀਂ, ਬਲਕਿ ਹਰਿਆਣਾ ਤੇ ਕੇਂਦਰ ਸਰਕਾਰ ਨੇ ਬੰਦ ਕਰਾਇਆ” 8 ਤੇ 17 ਜੁਲਾਈ ਨੂੰ ਵੱਡੇ ਐਕਸ਼ਨ ਦਾ ਐਲਾਨ